ਬਠਿੰਡਾ, 14 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ
ਬਠਿੰਡਾ ਜ਼ਿਲ੍ਹੇ ’ਚ ਕੌਮੀ ਪੋਸ਼ਨ ਅਭਿਆਨ (ਨੈਸ਼ਨਲ ਨਿਊਟ੍ਰੀਸ਼ਨ ਮਿਸ਼ਨ) ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ‘ਵਜ਼ਨ ਤਿਉਹਾਰ’ ਪਿੰਡ ਬੀਬੀ ਵਾਲਾ ਦੇ ਆਂਗਣਵਾੜੀ ਸੈਂਟਰ ਵਿਖੇ ਮਨਾਇਆ ਗਿਆ।ਮੁੱਖ ਮਹਿਮਾਨ ਦੇ ਤੌਰ ‘ਤੇ ਸਬ ਸੈਂਟਰ ਬੀਬੀ ਵਾਲਾ ਦੇ ਏ.ਐਨ.ਐਮ ਮੈਡਮ ਰੂਪ ਕੌਰ ਪਹੁੰਚੇ।ਉਨ੍ਹਾਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਇਸ ਦਿਵਸ਼ ’ਤੇ ਪੋਸ਼ਨ, ਸਿਹਤ ਅਤੇ ਸਾਫ਼-ਸਫ਼ਾਈ (ਸੈਨੀਟੇਸ਼ਨ) ਦੇ ਮੁੱਦਿਆਂ ’ਤੇ ਸੰਬੋਧਨ ਕਰਦਿਆਂ ਗਰਭਵਤੀ ਅਤੇ ਨਵਜੰਮੇ ਬੱਚਿਆਂ ਦੇ ਟੀਕਾਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਦਾ ਮੁੱਖ ਮੰਤਵ ਪੋਸ਼ਨ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ।ਆਂਗਣਵਾੜੀ ਕੇਂਦਰਾਂ ਵਿਖੇ ਆਉਣ ਵਾਲੇ ਬੱਚਿਆਂ ਅਤੇ ਪ੍ਰੀ-ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦਾ ਵਜਨ ਵੀ ਤੋਲਿਆ ਗਿਆ।ਗਰਭਵਤੀ ਔਰਤਾਂ ਅਤੇ ਨਵੀਆਂ ਮਾਵਾਂ ਲਈ ਚਲਾਏ ਜਾ ਰਹੇ ਮਾਤਰੂ ਵੰਦਨਾ ਯੋਜਨਾ ਸਕੀਮ ਦੀ ਜਾਣਕਾਰੀ ਵੀ ਦਿੱਤੀ ਗਈ।
ਇਸ ਮੌੇਕੇ ਸਹੀ ਭਾਰ ਵਾਲੇ ਬੱਚਿਆਂ ਦੀਆਂ ਮਾਵਾਂ ਤੋਂ ਉਨ੍ਹਾਂ ਦੇ ਬੱਚਿਆਂ ਦੇ ਖਾਣ-ਪੀਣ ਦੀਆਂ ਆਦਤਾਂ ਬਾਰੇ ਉਨ੍ਹਾਂ ਦੇ ਤਜ਼ੱਰਬੇ ਆਮ ਲੋਕਾਂ ਨਾਲ ਸਾਂਝੇ ਕਰਵਾਏ ਗਏ।ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਗਰਭਕਾਲ ਦੌਰਾਨ ਸਰੀਰ ਲਈ ਲੋੜੀਂਦੇ ਪੌਸ਼ਟਿਕ ਤੱਤਾਂ ਸਬੰਧੀ ਵੀ ਵਿਸਥਾਰ ‘ਚ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਪੋਸ਼ਟਿਕ ਭਰਪੂਰ ਤੱਤਾਂ ਨਾਲ ਭਰਪੂਰ ਵਸਤੂਆਂ ਨਾਲ ਔਰਤਾਂ ਦੀ ਗੋਦ-ਭਰਾਈ ਵੀ ਕੀਤੀ ਗਈ।ਇਸ ਮੌਕੇ ਆਂਗਣਵਾੜੀ ਮੁਲਾਜ਼ਮ ਜਸਵਿੰਦਰ ਕੌਰ, ਮੈਡਮ ਸਰੋਜ, ਕੁਲਦੀਪ ਕੌਰ, ਹੈਲਪਰ ਵੀਰਪਾਲ ਕੌਰ, ਗੁਰਮੇਲ ਕੌਰ, ਵੀਰਪਾਲ ਕੌਰ, ਆਸ਼ਾ ਵਰਕਰ ਸਰੋਜ ਕੌਰ ਅਤੇ ਰਾਜਵੀਰ ਕੌਰ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media