ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗੁਰਦਾਸਪੁਰ ਅਤੇ
ਹਰਜਿੰਦਰ ਸਿੰਘ ਪੰਨੂ ਨੂੰ ਪਠਾਨਕੋਟ ਜ਼ਿਲ੍ਹਾ ਇਕਾਈ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ। ਚੰਡੀਗੜ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਉਪ-ਪ੍ਰਧਾਨ ਡਾ. ਬਲਵੀਰ ਸਿੰਘ ਨੇ ਇਹਨਾਂ ਦੋਵਾਂ ਨਿਯੁੱਕਤੀਆਂ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਇੰਚਾਰਜ ਗੈਰੀ ਬੜਿੰਗ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਰਾਏ ਅਤੇ ਸਲਾਹ-ਮਸ਼ਵਰੇ ਉਪਰੰਤ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਅਤੇ ਹਰਜਿੰਦਰ ਸਿੰਘ ਪੰਨੂ ਨੂੰ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਨਿਯੁੱਕਤ ਕੀਤਾ ਗਿਆ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media