ਭਾਈ ਗੁਰਦਾਸ ਹਾਲ ਵਿਖੇ ਇੱਕ ਮਹੀਨਾ ਚੱਲੇਗਾ ਸਮਾਗਮ- ਜੌੜਾਸਿੰਘਾ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗ੍ਰੰਥੀ ਸਿੰਘਾਂ ਨੂੰ ਗੁਰਬਾਣੀ ਸੰਥਿਆ ਦੇਣ ਲਈ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਇਆ ਜਾ ਰਿਹਾ ਪਾਠ ਬੋਧ ਸਮਾਗਮ 17 ਅਪ੍ਰੈਲ ਨੂੰ ਆਰੰਭ ਹੋਵੇਗਾ।ਇਹ ਸਮਗਾਮ ਇੱਕ ਮਹੀਨਾ ਚੱਲੇਗਾ ਅਤੇ ਇਸ ਵਿਚ ਮੁਕੰਮਲ ਗੁਰਬਾਣੀ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਪ੍ਰਮਾਣ ਪੱਤਰ ਅਤੇ 5100 ਰੁਪਏ ਦਿੱਤੇ ਜਾਣਗੇ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਅਕਾਲ ਤਖਤ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਬਾਣੀ ਸੰਥਿਆ ਲਈ ਪਾਠ ਬੋਧ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੀ ਆਰੰਭਤਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸਥਾਨਕ ਭਾਈ ਗੁਰਦਾਸ ਹਾਲ ਵਿਖੇ 17 ਅਪ੍ਰੈਲ ਤੋਂ 16 ਮਈ ਤੱਕ ਇੱਕ ਮਹੀਨਾ ਪਾਠਬੋਧ ਸਮਾਗਮ ਚੱਲੇਗਾ, ਜਿਸ ਦੀ ਅਰੰਭਤਾ ਸਮੇਂ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਰਹਿਣਗੇ।ਉਨ੍ਹਾਂ ਕਿਹਾ ਕਿ ਇਸ ਸਮਗਾਮ ਵਿਚ 100 ਗ੍ਰੰਥੀ ਸਿੰਘਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰਬਾਣੀ ਦੀ ਮੁਕੰਮਲ ਸੰਥਿਆ ਦਿੱਤੀ ਜਾਵੇਗੀ।ਜੌੜਾਸਿੰਘਾ ਨੇ ਦੱਸਿਆ ਕਿ ਮੁਕੰਮਲ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮਾਣ ਪੱਤਰ ਤੇ ਸਿਰੋਪਾਓ ਦੇ ਨਾਲ 51-51 ਸੌ ਰੁਪਏ ਦੀ ਰਾਸ਼ੀ ਵੀ ਦਿੱਤੀ ਜਾਵੇਗੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media