ਆਸਿਫਾ ਦੇ ਦੋਸ਼ੀਆਂ ਲਈ ਕੀਤੀ ਸਖਤ ਸਜ਼ਾ ਦੀ ਮੰਗ
ਧੂਰੀ, 16 ਅਪ੍ਰੈਲ਼ (ਪੰਜਾਬ ਪੋਸਟ- ਪ੍ਰਵੀਨ ਗਰਗ) – ਜੰਮੂ-ਕਸ਼ਮੀਰ ਦੇ ਕਠੂਆ ਵਿੱਚ 8 ਸਾਲਾਂ ਦੀ ਇੱਕ ਛੋਟੀ ਬੱਚੀ ਆਸਿਫਾ ਨਾਲ ਹੋਏ ਗੈਂਗਰੇਪ ਅਤੇ
ਹੱਤਿਆ ਦੀ ਵਾਰਦਾਤ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਸ਼ਹਿਰ ਦੀਆਂ ਸੈਂਕੜੇ ਔਰਤਾਂ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਪਤਨੀ ਸ਼੍ਰੀਮਤੀ ਸਿਮਰਤ ਖੰਗੂੜਾ ਦੀ ਅਗੁਵਾਈ ਵਿੱਚ ਕੈਂਡਲ ਮਾਰਚ ਕੱਢ ਕੇ ਆਸਿਫਾ ਲਈ ਇਨਸਾਫ ਮੰਗਿਆ ਗਿਆ ਅਤੇ ਉਸ ਦੇ ਦੋਸ਼ੀਆਂ ਲਈ ਸਖਤ ਸਜ਼ਾ ਦੀ ਮੰਗ ਕੀਤੀ ਗਈ।ਸਿਮਰਤ ਖੰਗੂੜਾ ਨੇ ਰੋਸ ਜਾਹਰ ਕਰਦਿਆਂ ਕਿਹਾ ਕਿ ਗੈਂਗਰੇਪ ਅਤੇ ਹੱਤਿਆਵਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਲਈ ਫਾਂਸੀ ਦੀ ਸਜ਼ਾ ਵੀ ਘੱਟ ਹੋਵੇਗੀ।ਅਜਿਹੇ ਕਾਰਨਾਮੇ ਕਰਨ ਵਾਲਿਆਂ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਲੋੜ ਹੈ ਤਾਂ ਤਾਂ ਜੋ ਕੋਈ ਹੋਰ ਵਿਅਕਤੀ ਅਜਿਹਾ ਜੁਰਮ ਕਰਨ ਦੀ ਜੁਰਅੱਤ ਨਾ ਕਰ ਸਕੇ।ਉਹਨਾਂ ਕਿਹਾ ਕਿ ਅਗਰ ਆਸਿਫਾ ਨਾਲ ਹੋਏ ਗੈਂਗਰੇਪ ਅਤੇ ਹੱਤਿਆ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਵੱਡੇ ਪੱਧਰ `ਤੇ ਸੰਘਰਸ਼ ਕਰਨਗੇ।ਇਸ ਮੌਕੇ ਪੂਜਾ ਜ਼ਿੰਦਲ ਪ੍ਰਧਾਨ ਅਗਰਵਾਲ ਸਭਾ, ਜੀਵਨ ਪ੍ਰੀਤ ਕੌਰ, ਦੀਪਿਕਾ, ਸੀਮਾ, ਰੀਤੂ, ਅਨੀਸ਼ਾ ਗਰਗ, ਜਸਵੀਰ ਕੌਰ, ਬੀਬੀ ਜਸਵਿੰਦਰ ਕੌਰ ਖਾਲਸਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਵਿਦਿਆਰਥਣਾਂ ਵੀ ਸ਼ਾਮਲ ਸਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media