ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਤਰੱਕੀ ਵੱਲ ਕਦਮ ਵਧਾ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ, ਨਾਟਕ, ਡਾਂਸ, ਸਕਿੱਟਾਂ ਆਦਿ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸ ਮੌਕੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ. ਐਸ.ਗਿੱਲ ਨੇ ਵਿਦਿਆਰਥੀਆਂ ਨੂੰ ਜਿੱਥੇ ਵਿਸਾਖੀ ਸਬੰਧੀ ਮਹੱਤਤਾ ਬਾਰੇ ਚਾਨਣਾ ਪਾਇਆ, ਉਥੇ ਉਨ੍ਹਾਂ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਦਰਸਾਏ ਮਾਰਗ ’ਤੇ ਚਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪਹਿਰਾਵੇ ’ਚ ਸੱਜ ਕੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਖ਼ਾਲਸਾ ਪੰਥ ਦੀ ਸਥਾਪਨਾ ਨੂੰ ਦਰਸਾਉਂਦੇ ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’ ਨਾਟਕ ਪਵਨਦੀਪ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ। ਪ੍ਰੋਗਰਾਮ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜ਼ੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …