Tuesday, October 13, 2026

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ

PPN1704201808ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਵਾਉਣ ਲਈ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।
     ਪਰਸੋਂ ਤੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਡਾ. ਕੁਲਦੀਪ ਸਿੰਘ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
     ਇਸ ਦੌਰਾਨ ਛੀਨਾ ਨੇ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਕਾਰਜ ਕਰਨੇ ਚਾਹੀਦੇ ਹਨ।ਇਸ ਮੌਕੇ ਛੀਨਾ ਨੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਖ਼ਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸਿਰੋਪਾਓ ਭੇਂਟ ਕੀਤੇ।
     ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਣ, ਸੁਖਦੇਵ ਸਿੰਘ ਅਬਦਾਲ, ਮੈਂਬਰ ਪ੍ਰਿੰਸੀਪਲ ਜਗਦੀਸ਼ ਸਿੰਘ, ਗੁਰਪ੍ਰੀਤ ਸਿੰਘ, ਡਾ. ਰਘਬੀਰ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ ਫਾਰਮੇਸੀ ਪ੍ਰਿੰਸੀਪਲ ਆਰ.ਕੇ ਧਵਨ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਐਸ.ਕੇ ਢਿੱਲੋਂ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਨਾਨਕ ਸਿੰਘ, ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ। 

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply