ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਮੋਹਾਲੀ ਦੀ ਯੋਗ ਅਗਵਾਈ ਹੇਠ ਪੜ੍ਹੇ ਲਿਖੇ
ਬੇਰੋਜ਼ਗਾਰ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਅਧੀਨ 15 ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਇਸ ਕੋਰਸ ਲਈ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋਂ ਵੱਧ 50 ਸਾਲ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਬਿਨੈਕਾਰ ਦੀ ਘੱਟੋ ਘੱਟ ਵਿਦਿਅਕ ਯੋਗਤਾ ਪੰਜਵੀ ਪਾਸ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਕੋਰਸ ਵਿੱਚ ਭਾਗ ਲੈਣ ਵਾਲਾ ਬਿਨੈਕਾਰ ਬੇਰੋਜ਼ਗਾਰ ਅਤੇ ਪੇਂਡੂ ਇਲਾਕੇ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ।ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 23 ਅਪ੍ਰੈਲ ਨੂੰ ਚਲਾਇਆ ਜਾਵੇਗਾ। ਡੇਅਰੀ ਫਾਰਮਿੰਗ ਦੀ ਟ੍ਰੇਨਿੰਗ ਲਈ ਅਪਲਾਈ ਕਰਨ ਦੀ ਆਖਰੀ 19 ਅਪ੍ਰੈਲ ਹੈ।ਉਨ੍ਹਾਂ ਕਿਹਾ ਕਿ ਇਸ ਕੋਰਸ ਲਈ ਚਾਹਵਾਨ ਵਿਅਕਤੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਜਿਲ੍ਹਾ ਅੰਮ੍ਰਿਤਸਰ ਵਿਖੇ ਆਪਣੇ ਨਾਲ ਪੰਜਵੀ ਜਾਂ ਅੱਠਵੀਂ ਜਾਂ ਦਸਵੀਂ ਜਿਹੜਾ ਵੀ ਸਰਟੀਫਿਕੇਟ, ਅਧਾਰ ਕਾਰਡ, ਰਿਹਾਇਸ਼ੀ ਸਬੂਤ ਅਤੇ ਇੱਕ ਪਾਸਪੋਰਟ ਸਾਈਜ ਫੋਟੋ ਲੈ ਕੇ ਆਉਣ।ਉਨ੍ਹਾਂ ਕਿਹਾ ਕਿ ਜਨਰਲ ਜਾਤੀ ਦੀ ਫੀਸ 1000/- ਰੁਪਏ ਅਤੇ ਅਨੁਸੂਚਿਤ ਜਾਤੀ ਲਈ 750/- ਰੁਪਏ ਹੈ ਜੋ ਕਿ 23 ਅਪ੍ਰੈਲ 2018 ਨੂੰ ਹੀ ਲਈ ਜਾਵੇਗੀ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media