Monday, September 14, 2026

ਸਫਾਈ ਕਰ ਕੇ ਪਲਾਸਟਿਕ ਦੇ ਲਿਫਾਫਿਆਂ ਤੋਂ ਮੁਕਤ ਕਰਵਾਇਆ ਕੰਪਨੀ ਬਾਗ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਦੇ ਦਿਸ਼ਾ ਨਿਰਦੇਸ਼ਾਂ ਤਹਿਤ PPN1704201813ਸਥਾਨਕ ਖੇਤਰੀ ਦਫਤਰ ਵਲੋਂ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਥਾਨਕ ਕੰਪਨੀ ਬਾਗ ਵਿਖੇ ਪਲਾਸਟਿਕ ਦੇ ਲਿਫਾਫਿਆਂ ਨੂੰ ਇਕੱਠਾ ਕਰਕੇ ਬਾਗ ਨੂੰ ਪਲਾਸਟਿਕ ਮੁਕਤ ਕੀਤਾ ਗਿਆ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਸਹਾਇਤ ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਪਲਾਸਟਿਕ ਦੇ ਲਿਫਾਫਿਆਂ ਨਾਲ ਸੀਵਰੇਜ ਬੰਦ ਹੋ ਜਾਂਦੇ ਹਨ, ਜਿਸ ਨਾਲ ਸੜਕਾਂ ਤੇ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਕਈ ਵਾਰ ਜਾਨਵਰਾਂ ਵੱਲੋਂ ਪਲਾਸਟਿਕ ਦੇ ਲਿਫਾਫੇ ਨਿਗਲ ਲਏ ਜਾਂਦੇ ਹਨ।ਜਿਸ ਉਨ੍ਹਾਂ ਦੀ ਮੌਤ ਵੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੇ ਲਿਫਾਫਿਆਂ ਨਾਲ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ।
      ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਿੰਦਰ ਸਿੰਘ ਪਿ੍ਰੰਸੀਪਲ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਸੁਖਦੇਵ ਸਿੰਘ ਸਹਾਇਕ ਵਾਤਾਵਰਣ ਇੰਜੀਨੀਅਰ ਵੀ ਹਾਜ਼ਰ ਸਨ।
 

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply