ਦੋਸ਼ੀਆਂ ਲਈ ਮਿਸਾਲੀ ਸਜਾਵਾਂ ਦੀ ਕੀਤੀ ਮੰਗ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪਸੋਟ -ਸੁਖਬੀਰ ਸਿੰਘ) – ਦੇਸ਼ ’ਚ ਔਰਤਾਂ ਪ੍ਰਤੀ ਵਧ ਰਹੀ ਹਿੰਸਾ, ਸਰੀਰਕ ਸ਼ੋਸ਼ਣ, ਬਲਾਤਕਾਰ ਅਤੇ ਹਤਿਆ ਵਰਗੇ
ਦਿਲ ਕੰਬਾਊ ਮਾਮਲੇ ਚਿੰਤਾ ਦਾ ਵਿਸ਼ਾ ਹਨ।ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਦੇ ਗ੍ਰਹਿ ਪੱਤਰਕਾਰਾਂ ਨਾਲ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜੰਮੂ ਕਸ਼ਮੀਰ ਦੇ ਕਠੂਆ ਜ਼ਿਲੇ੍ਹ ਨਾਲ ਸੰਬੰਧਿਤ ਪਿੰਡ ਰਸਨਾ ’ਚ ਮਾਸੂਮ ਬੱਚੀ ਨਾਲ ਦਰਿੰਦਗੀ ਉਪਰੰਤ ਹਤਿਆ ਕਰ ਦੇਣ ਅਤੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਉਨਾਓ ’ਚ ਇਕ ਨਾਬਾਲਗ ਲੜਕੀ ਨੂੰ ਸਮੂਹਿਕ ਤੌਰ ’ਤੇ ਬੇਆਬਰੂ ਕਰਨ ਦੀਆਂ ਹਿਰਦੇਵੇਧਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀਆਂ ਉਕਤ ਦਰਿੰਦਗੀ ਦੀਆਂ ਘਟਨਾਵਾਂ ਤੇ ਵਾਰਦਾਤਾਂ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿਤਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਬੇਟੀਆਂ ਨੂੰ ਹਰ ਹਾਲ ’ਚ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਮਿਸਾਲੀ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ।
ਉਨਾਂ ਕਿਹਾ ਕਿ ਭਾਰਤੀ ਨਿਜ਼ਾਮ ਇਸਤਰੀ ਵਰਗ ਨੂੰ ਸੁਰੱਖਿਆ ਪ੍ਰਦਾਨ ਕਰਨ ’ਚ ਦਿਨੋ ਦਿਨ ਨਾਕਾਮ ਹੋ ਰਿਹਾ ਹੈ।ਔਰਤ ਜਾਤੀ ਦੇ ਮਨ ਵਿਚੋਂ ਅਸੁਰੱਖਿਆ ਦੀ ਭਾਵਨਾ ਅਤੇ ਖ਼ੌਫ਼ ਨੂੰ ਦੂਰ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਨੂੰ ਸਿੱਧਾ ਦਖ਼ਲ ਦੇਣਾ ਚਾਹੀਦਾ ਹੈ ਅਤੇ ਸੀਮਤ ਸਮੇਂ ’ਚ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਅਤੇ ਅਪਰਾਧੀਆਂ ਨੂੰ ਸਖ਼ਤ ਤੇ ਮਿਸਾਲੀ ਸਜਾਵਾਂ ਦੇਣ ਪ੍ਰਤੀ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media