Wednesday, March 25, 2026

ਬੰਧੂਆ ਮਜਦੂਰੀ ਰੋਕਣ ਲਈ ਵਿਜੀਲੈਂਸ ਕਮੇਟੀਆਂ ਗਠਿਤ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪਸੋਟ -ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਭਾਸ਼ ਚੰਦਰ ਵੱਲੋਂ ਬੰਧੂਆਂ ਮਜਦੂਰੀ ਨੂੰ ਰੋਕਣ ਲਈ PPN1804201801ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸ੍ਰੀ ਵਿਪਨ ਪਰਮਾਰ ਸਹਾਇਕ ਲੇਬਰ ਕਮਿਸ਼ਨਰ, ਪਲਵ ਸਰੇਸ਼ਟਾ ਜਿਲ੍ਹਾ ਭਲਾਈ ਅਫਸਰ, ਸ੍ਰੀਮਤੀ ਮਨਪ੍ਰੀਤ ਕੌਰ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀਮਤੀ ਸੁਮਨ ਬਾਲਾ ਸੀ.ਡੀ.ਪੀ.ਓ, ਸ੍ਰੀਮਤੀ ਗੁਲਸ਼ਨ ਰਾਣੀ ਮੈਂਬਰ, ਰਾਕੇਸ਼ ਕੁਮਾਰ, ਪੀ.ਐਨ:ਬੀ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
     ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੰਧੂਆ ਮਜਦੂਰੀ ਨੂੰ ਰੋਕਣ ਲਈ ਵਿਜੀਲੈਂਸ ਕਮੇਟੀਆਂ ਵੀ ਗਠਿਤ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਬੰਧੂਆਂ ਮਜਦੂਰੀ ਇਕ ਕਿਸਮ ਦੀ ਗੁਲਾਮੀ ਪ੍ਰਥਾ ਹੈ।ਇਸ ਪ੍ਰਥਾ ਨੂੰ ਰੋਕਣਾ ਬਹੁਤ ਜਰੂਰੀ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਐਨ.ਜੀ.ਓ ਜਾਂ ਸੰਗਠਨ ਬੰਧੂਆਂ ਮਜਦੂਰੀ ਸਬੰਧੀ ਸਰਵੇ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਸਰਕਾਰ ਵਲੋਂ 5 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਜਾਂਦੀ ਹੈ ਅਤੇ 2.5 ਲੱਖ ਰੁਪਏ ਐਡਵਾਂਸ ਦਿੱਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀ ਲੋੜ ਹੈ।
     ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਭੋਲੇ ਭਾਲੇ ਲੋਕਾਂ ਨੂੰ ਆਪਣੇ ਝਾਸੇ ਵਿੱਚ ਲੈ ਕੇ ਫਸਾ ਲੈਂਦੇ ਹਨ ਅਤੇ ਉਨ੍ਹਾਂ ਕੋਲੋ ਬੰਧੂਆ ਮਜਦੂਰੀ ਕਰਵਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਬੰਧੂਆਂ ਮਜਦੂਰੀ ਨੂੰ ਰੋਕਣ ਲਈ ਲਗਾਤਾਰ ਛਾਪੇ ਮਾਰਨੇ ਜਰੂਰੀ ਹਨ।ਉਨ੍ਹਾਂ ਕਿਹਾ ਕਿ ਬੰਧੂਆ ਮਜਦੂਰੀ ਕਰਵਾਉਣ ਵਾਲਿਆਂ ਨੂੰ ਘੱਟੋ ਘੱਟ 3 ਸਾਲ ਦੀ ਸਜਾ ਹੋ ਸਕਦੀ ਹੈ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply