ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ
ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਦੂਸਰਾ ਅੰਕ ਜਾਰੀ ਕੀਤਾ।ਲੌਂਗੋਵਾਲ ਨੇ ਕਿਹਾ ਕਿ ਇਹ ਮਹੀਨਾਵਾਰ ਪਰਚਾ ਛਾਪਣ ਦਾ ਮਕਸਦ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਂਦੇ ਧਰਮ ਪ੍ਰਚਾਰ ਸਮਾਗਮਾਂ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਹੈ।ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਮੀਡੀਆ ਦਾ ਹੈ ਅਤੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਤੋਂ ਜਾਣੂ ਕਰਵਾਉਣ ਲਈ ਮਹੀਨਾਵਾਰ ਸੇਵਾ ਸਰਗਰਮੀਆਂ ਛਾਪਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕਮੇਟੀ ਦੀ ਇਹ ਕੋਸ਼ਿਸ਼ ਰਹੇਗੀ ਕਿ ਇਸ ਪਰਚੇ ਰਾਹੀਂ ਕਮੇਟੀ ਦੀਆਂ ਗਤੀਵਿਧੀਆਂ ਨੂੰ ਵੱਧ ਤੋਂ ਵੱਧ ਲੋਕਾਂ ਤਕ ਪਹੁੰਚਾਇਆ ਜਾਵੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ ਤੇ ਬਿਜੈ ਸਿੰਘ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਦਰਸ਼ਨ ਸਿੰਘ ਪੀ.ਏ. ਮਨਜੀਤ ਸਿੰਘ ਤਰਨ ਤਾਰਨੀ, ਜਗਤਾਰ ਸਿੰਘ ਖੋਦੇਬੇਟ, ਤਰਸੇਮ ਸਿੰਘ ਗੁੱਜਰਾਂ, ਬਿਕਰਮਜੀਤ ਸਿੰਘ, ਹਰਬੰਸ ਸਿੰਘ ਆਦਿ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media