Monday, July 14, 2025
Breaking News

ਖ਼ਾਲਸਾ ਕਾਲਜ ਗਰਲਜ਼ ਦੀ ਨਵਨੀਤ ਨੇ ਜਿੱਤਿਆ ‘ਮਿਸ ਹੋਸਟਲ’ ਦਾ ਖ਼ਿਤਾਬ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਵਿਦਿਆਰਥਣਾਂ ਨੂੰ ਵਿੱਦਿਆ, ਖੇਡਾਂ, ਸੱਭਿਆਚਾਰਕ PPN1904201806ਪ੍ਰੋਗਰਾਮਾਂ ਤੇ ਹੋਰਨਾਂ ਗਤੀਵਿਧੀਆਂ ’ਚ ਆਪਣੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਦੇ ਕਾਬਿਲ ਬਣਾਇਆ ਜਾਂਦਾ ਹੈ, ਉਥੇ ਉਨ੍ਹਾਂ ਦੇ ਮਨੋਰੰਜਨ ਨੂੰ ਧਿਆਨ ਰੱਖਦਿਆਂ ਹਰੇਕ ਸਾਲ ਸੱਭਿਆਚਾਰ ਪ੍ਰੋਗਰਾਮ ਆਯੋਜਿਤ ਕੀਤਾ ਜਾਂਦਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਜੋ ਕਿ ਇਸ ਪ੍ਰੋਗਰਾਮ ਦਾ ਮੁੱਖ ਮਹਿਮਾਨ ਸਨ, ਦੇ ਸਹਿਯੋਗ ਨਾਲ ਗਰਲਜ਼ ਹੋਸਟਲ ਵਿਖੇ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ’ਚ ਵਿਦਿਆਰਥਣਾਂ ਨੇ ਵੱਖ-ਵੱਖ ਸਰਗਰਮੀਆਂ ਦੌਰਾਨ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ।ਐਮ.ਐਸ.ਸੀ ਮੈਥ ਦੀ ਵਿਦਿਆਰਥਣ ਨਵਨੀਤ ਕੌਰ ਨੇ ‘ਮਿਸ ਹੋਸਟਲ-2018’ ਦਾ ਤਾਜ ਜਿੱਤਿਆ।
PPN1904201807ਪ੍ਰੋਗਰਾਮ ਦੌਰਾਨ ਆਪਣੇ ਭਾਸ਼ਣ ’ਚ ਪ੍ਰਿੰ: ਡਾ. ਮਹਿਲ ਸਿੰਘ ਨੇ ਵਿਦਿਆਰਥਣਾਂ ਨੂੰ ਮਹਿਲਾ ਸਸ਼ਕਤੀਕਰਨ ਦੀ ਮਹੱਤਤਾ ਸਬੰਧੀ ਕਿਹਾ ਕਿ ਦੇਸ਼ ਅਤੇ ਸਮਾਜ ਦੀ ਉਨਤੀ ’ਚ ਲੜਕੀਆਂ ਦਾ ਬਹੁਤ ਵੱਡਾ ਯੋਗਦਾਨ ਹੈ।ਉਨ੍ਹਾਂ ਕਿਹਾ ਕਿ ਪੁਰਾਤਨ ਯੁੱਗ ਤੋਂ ਔਰਤਾਂ ਦੀ ਰੱਖਿਆ ਅਤੇ ਸਮਾਜ ’ਚ ਉਚ ਦਰਜਾ ਦਿਵਾਉਣ ’ਚ ਸਾਡੇ ਗੁਰੂ ਸਾਹਿਬਾਨਾਂ ਦੇ ਉਚ ਉਪਦੇਸ਼ ਉਚਾਰੇ ਹਨ, ਬਲਕਿ ਇੱਥੋਂ ਤੱਕ ਕਈ ਅਹਿਮ ਜੰਗਾਂ ਅਤੇ ਸਮਾਜਿਕ ਗਤੀਵਿਧੀਆਂ ’ਚ ਔਰਤਾਂ ਮੂਹਰੀ ਹਨ। ਪ੍ਰਿੰ: ਡਾ. ਮਹਿਲ ਸਿੰਘ ਨੇ ਵਿੱਦਿਆ ਅਤੇ ਅਕਾਦਮਿਕ ਗਤੀਵਿਧੀਆਂ ’ਚ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਵਿੱਦਿਅਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ’ਚ ਲੜਕੀਆਂ ਦਾ ਪੜ੍ਹਿਆ-ਲਿਖਿਆ ਹੋਣਾ ਅਤਿ ਲਾਜ਼ਮੀ ਹੈ। ਇਸ ਮੌਕੇ ਉਨ੍ਹਾਂ ਪ੍ਰੋਗਰਾਮ ਨੂੰ ਉਲੀਕਣ ਅਤੇ ਸਫ਼ਲਤਾ ਪੂਰਵਕ ਜ਼ਿੰਮੇਵਾਰੀ ਨਿਭਾਉਣ ਲਈ ਹੋਸਟਲ ਵਾਰਡਨ ਪ੍ਰੋ. ਸੁਪਨਿੰਦਰ ਕੌਰ ਅਤੇ ਹੋਸਟਲ ਸੁਪਰਡੈਂਟ ਪ੍ਰਭਜੋਤ ਕੌਰ ਦੀ ਸ਼ਲਾਘਾ ਕੀਤੀ।
ਇਸ ਮੌਕੇ ਕਾਲਜ ਵਿਦਿਆਰਥਣਾਂ ਵੱਲੋਂ ਗਿੱਧਾ, ਡਾਂਸ, ਨਾਟਕ, ਮਾਡਲਿੰਗ ਆਦਿ ਦੀ ਪੇਸ਼ਕਾਰੀ ਕਰਕੇ ਹਾਜ਼ਰ ਸਟਾਫ਼ ਤੇ ਵਿਦਿਆਰਥਣਾਂ ਵੱਲੋਂ ਖੂਬ ਵਾਹੋ-ਵਾਹੀ ਖੱਟੀ। ਇਸ ਮੌਕੇ ਵਿਦਿਆਰਥਣਾਂ ’ਚ ਚਿੱਤਰਕਾਰੀ ਮੁਕਾਬਲੇ ਵੀ ਕਰਵਾਏ। ਪ੍ਰੋੋਗਰਾਮ ਮੌਕੇ ਪ੍ਰੋ: ਸਵਰਾਜ ਕੌਰ, ਪ੍ਰੋ: ਗੀਤਇੰਦਰ ਕੌਰ, ਪ੍ਰੋ: ਅੰਮ੍ਰਿਤ ਕੌਰ ਅਤੇ ਪ੍ਰੋ: ਜਸਮੀਤ ਕੌਰ ਵੱਲੋਂ ਜੱਜ ਦੀ ਭੂਮਿਕਾ ਨਿਭਾਉਂਦਿਆਂ ਮੁਕਾਬਲੇ ’ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਲਈ ਆਪਣਾ ਫ਼ੈਸਲੇ ਸੁਣਾਏ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਜੇਤੂ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਅਤੇ ਸਰਟੀਫ਼ਿਕੇਟ ਤਕਸੀਮ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply