ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਟਿਆਲਾ ਜ਼ੇਲ ਵਿਚ ਨਜ਼ਰਬੰਦ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਹੋਈ ਅਚਾਨਕ ਮੌਤ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਜਾਰੀ ਇੱਕ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਜ਼ੇਲ ’ਚ ਭਾਈ ਮਿੰਟੂ ਦੀ ਹੋਈ ਮੌਤ ਦਾ ਕਾਰਨ ਬੇਸ਼ੱਕ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਪਰ ਸਿੱਖ ਜਗਤ ਵੱਲੋਂ ਕੀਤੇ ਜਾ ਰਹੇ ਸਵਾਲਾਂ ਦੇ ਮੱਦੇਨਜ਼ਰ ਉਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ।ਉਨ੍ਹਾਂ ਭਾਈ ਮਿੰਟੂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਕਰਤਾ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media