ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਈਆਂ 7ਵੀਆਂ ਜੂਨੀਅਰ ਅਤੇ ਸੀਨੀਅਰ ਰਾਊਂਡਰ ਅਤੇ ਕਿੱਕਬਾਲ ਪੰਜਾਬ ਸਟੇਟ ਚੈਂਪੀਅਨਸ਼ਿਪ-2018 ਖੇਡਾਂ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਲੜਕੀਆਂ ਦੇ ਜੂਨੀਅਰ ਵਰਗ ਵਿੱਚ ਸੋਨੇ, ਸੀਨੀਅਰ ਵਰਗ ਵਿੱਚ ਚਾਂਦੀ ਅਤੇ ਲੜਕਿਆਂ ਦੇ ਜੂਨੀਅਰ ਤੇ ਸੀਨੀਅਰ ਵਰਗ ਦੋਵਾਂ ਵਿੱਚ ਚਾਂਦੀ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਵਿਦਿਆਰਥੀਆਂ ਦੇ ਸਕੂਲ ਪਹੁੰਚਣ `ਤੇ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਡਾਇਰੈਕਟਰ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੱਤੀ। ਡੀ.ਪੀ ਮਿਸ ਜਯੋਤੀ ਅਤੇ ਕੋਚ ਸ਼ਰਦ ਕੁਮਾਰ ਨੂੰ ਸਕੂਲ ਵਲੋਂ ਵਧੀਅ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ।ਇਸ ਮੌਕੇ ਖੇਡ ਵਿਭਾਗ ਦੇ ਮੁੱਖੀ ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਅਤੇ ਖਿਡਾਰੀ ਹਾਜ਼ਰ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …