Monday, May 25, 2026

ਸ਼ਾਹਜਹਾਨਪੁਰ ਵਿਖੇ ਗੁਰਮਤਿ ਦੀ ਪੜ੍ਹਾਈ ਲਈ 30 ਵਿਦਿਆਰਥੀਆਂ ਦੀ ਚੋਣ

PPN08081415

ਅੰਮ੍ਰਿਤਸਰ, 8 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਸਤਬੀਰ ਸਿੰਘ ਨੇ ਦੱਸਿਆ ਮਾਣਯੋਗ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਆਦੇਸ਼ ਤੇ ਸੰਗਤਾਂ ਦੀ ਮੰਗ ਮੁਤਾਬਿਕ ਉੱਤਰ ਪ੍ਰਦੇਸ਼ ਦੇ ਸ਼ਹਿਰ ਸ਼ਾਹਜਹਾਨਪੁਰ ਵਿਖੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਪ੍ਰਚੰਡ ਕਰਨ ਲਈ ਸ੍ਰੀ ਗੁਰੂ ਰਾਮਦਾਸ ਗੁਰਮਤਿ ਸੰਗੀਤ ਵਿਦਿਆਲਾ ਧਰਮ ਪ੍ਰਚਾਰ ਕਮੇਟੀ ਵੱਲੋਂ ਖੋਲ੍ਹਿਆ ਗਿਆ ਹੈ। ਜਿਸ ਵਿੱਚ ਗੁਰਮਤਿ ਦੀਆਂ ਕਲਾਸਾਂ ਸ਼ੁਰੂ ਕਰਨ ਲਈ ਕੁਲ 42 ਵਿਦਿਆਰਥੀਆਂ ਪੁੱਜੇ। ਸ.ਰੂਪ ਸਿੰਘ ਸਕੱਤਰ ਤੇ ਬੀਬੀ ਕਮਲੇਸ਼ ਕੌਰ ਨੇ ਇਨ੍ਹਾਂ ਵਿਦਿਆਰਥੀਆਂ ਵਿੱਚੋਂ 30 ਵਿਦਿਆਰਥੀਆਂ ਦੀ ਯੋਗਤਾ ਅਨੁਸਾਰ ਚੋਣ ਕੀਤੀ, ਜੋ ਸੰਗੀਤ, ਤਬਲਾ ਤੇ ਪ੍ਰਚਾਰਕ ਦਾ ਤਿੰਨ ਸਾਲਾ ਕੋਰਸ ਮੁਕੰਮਲ ਕਰਨਗੇ।
ਸ. ਸਤਬੀਰ ਸਿੰਘ ਨੇ ਅੱਗੇ ਦੱਸਿਆ ਕਿ ਕੋਰਸ ਦੋਰਾਨ ਹਰੇਕ ਵਿਦਿਆਰਥੀ ਨੂੰ 1200 ਰੁਪਏ ਵਜ਼ੀਫੇ ਦੇ ਤੌਰ ਤੇ ਦਿੱਤਾ ਜਾਵੇਗਾ ਅਤੇ ਜਿਹੜੇ ਵਿਦਿਆਰਥੀ ਅੱਵਲ ਦਰਜੇ ਵਿੱਚ ਕੋਰਸ ਮੁਕੰਮਲ ਕਰਨਗੇ ਉਨ੍ਹਾਂ ਨੂੰ ਸੂਬਾ ਉੱਤਰ ਪ੍ਰਦੇਸ਼ ਵਿਖੇ ਹੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਪ੍ਰਚੰਡ ਕਰਨ ਲਈ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਗੁਰਮਤਿ ਵਿਦਿਆਲੇ ਲਈ ਫਿਲਹਾਲ 5 ਕਲਾਸ ਰੂਮ ਅਤੇ 2 ਹਾਲ ਬਣਾਏ ਗਏ ਹਨ ਅਤੇ ਵਿਦਿਆਰਥੀਆਂ ਦੇ ਰਹਿਣ ਲਈ ਰਿਹਾਇਸ਼ ਤੇ ਲੰਗਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਬਹੁਤ ਸਾਰੇ ਗੁਰਮਤਿ ਵਿਦਿਆਲੇ ਖੋਲ੍ਹ ਕੇ ਤਜ਼ਰਬੇਕਾਰ ਅਧਿਆਪਕਾਂ ਦੁਆਰਾ ਗੁਰਮਤਿ ਦੀ ਸਿਖਲਾਈ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੀ ਸਖ਼ਸ਼ੀਅਤ ਦਾ ਵਿਕਾਸ ਕਰਕੇ ਗੁਰਮਤਿ ਅਨੁਸਾਰ ਢਾਲਿਆ ਜਾ ਸਕੇ।

Check Also

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …

Leave a Reply