Wednesday, April 1, 2026

ਹਰ ਵਿਦਿਆਰਥੀ ਦਾ ਅਨੁਸ਼ਾਸਿਤ ਹੋਣਾ ਚਾਹੀਦਾ ਹੈ – ਉਪ ਰਾਸ਼ਟਰਪਤੀ

Venkaiah Naiduਦਿੱਲੀ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਹਰ ਵਿਦਿਆਰਥੀ ਨੂੰ ਅਨੁਸ਼ਾਸਿਤ ਹੋਣਾ ਚਾਹੀਦਾ ਹੈ ਅਤੇ ਦੇਸ਼ ਦੇ ਵਿਕਾਸ ਲਈ ਉਸ ਦਾ ਇੱਕ ਨਜ਼ਰੀਆ ਹੋਣਾ ਚਾਹੀਦਾ ਹੈ।ਉਹ ਅਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ 31ਵੀਂ ਕੌਨਵੋਕੇਸ਼ਨ ਨੂੰ ਸੰਬੋਧਨ ਕਰ ਰਹੇ ਸਨ।ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ, ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਅਤੇ ਹੋਰ ਪਤਵੰਤੇ ਇਸ ਸਮੇਂ ਹਾਜ਼ਰ ਸਨ।
ਉਪ ਰਾਸ਼ਟਰਪਤੀ ਨੇ ਕਿਹਾ ਕਿ ਸਿੱਖਿਆ ਅਤੇ ਰੋਜ਼ਗਾਰ ਦਾ ਸਿੱਧਾ ਸਬੰਧ ਹੈ ਅਤੇ ਵਿਦਿਆਰਥੀਆਂ ਨੂੰ ਨਵੇਂ ਅਵਸਰ ਅਪਣਾਉਣ ਵਾਸਤੇ ਗਿਆਨ ਅਤੇ ਹੁਨਰ ਹਾਸਲ ਕਰਨ ਲਈ ਕਿਹਾ।ਉਨ੍ਹਾਂ ਵਿਦਿਆਰਥੀਆਂ ਨੂੰ ਰਾਸ਼ਟਰ ਲਈ ਯੋਗਦਾਨ ਦੇਣ ਦੀ ਸਲਾਹ ਵੀ ਦਿੱਤੀ।ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕੇਵਲ ਰੋਜ਼ਗਾਰ ਲਈ ਹੀ ਨਹੀਂ ਹੈ, ਬਲਕਿ ਇਹ ਗਿਆਨ ਨੂੰ ਵਧਾਉਣ ਅਤੇ ਆਤਮ ਗਿਆਨ ਲਈ ਵੀ ਹੈ।
ੱਉਪ ਰਾਸ਼ਟਰਪਤੀ ਨੇ ਹਰਿਆਣਾ ਸਰਕਾਰ ਵੱਲੋਂ ਖੇਡਾਂ ਨੂੰ ਪਹਿਲ ਦੇਣ ਦੀ ਸ਼ਲਾਘਾ ਕੀਤੀ ਅਤੇ ਹਾਲ ਹੀ ਵਿੱਚ ਹੋਈਆਂ ਕੌਮਨਵੈੱਲਥ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ।ਉਪ ਰਾਸ਼ਟਰਪਤੀ ਨੇ ਕਿਹਾ ਕਿ ਲੋਕਤੰਤਰ ਸਾਰੀਆਂ ਸਬੰਧਤ ਸਮੱਸਿਆਵਾਂ ‘ਤੇ ਸਾਰਥਕ ਬਹਿਸ ਕਰਨ ਦੀ ਇਜ਼ਾਜਤ ਦਿੰਦਾ ਹੈ ਅਤੇ ਕੇਵਲ ਉਸਾਰੂ ਵਿਚਾਰ ਚਰਚਾ ਹੀ ਸਮਾਧਨ ਪ੍ਰਦਾਨ ਕਰ ਸਕਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਵਿਰੋਧ ਸ਼ਾਂਤੀਪੂਰਣ ਹੋਣਾ ਚਾਹੀਦਾ ਹੈ ਅਤੇ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦਾ ਅਧਿਕਾਰ ਕਿਸੇ ਕੋਲ ਨਹੀਂ ਹੈ।ਉਨ੍ਹਾਂ ਅੱਗੇ ਕਿਹਾ ਕਿ ਹਿੰਸਾ ਸਮਾਧਾਨ ਨਹੀਂ ਹੋ ਸਕਦੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply