Thursday, April 2, 2026

ਧਰਮ ਪ੍ਰਚਾਰ ਕਮੇਟੀ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਅੰਮ੍ਰਿਤ ਸੰਚਾਰ ਸਮਾਗਮ

97 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ
ਅੰਮ੍ਰਿਤਸਰ 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਕੇਂਦਰੀ ਜੇਲ੍ਹ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ ਅੰਮ੍ਰਿਤ ਸੰਚਾਰ PPN2004201801ਤੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਤਹਿਤ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅੰਤ੍ਰਿਗ ਕਮੇਟੀ ਮੈਂਬਰ ਅਤੇ ਭਾਈ ਸਰਵਨ ਸਿੰਘ ਅਗਵਾਨ ਦੇ ਉਦਮ ਅਤੇ ਅਰਸ਼ਦੀਪ ਸਿੰਘ ਗਿੱਲ ਸੁਪਰਡੈਂਟ ਜੇਲ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਅੰਮ੍ਰਿਤ ਸੰਚਾਰ ਸਮਾਗਮ ਸਮੇਂ 97 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਨੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਕੇਂਦਰੀ ਜੇਲ੍ਹ ਵਿਖੇ ਹਰ ਮਹੀਨੇ ਦੀ ਸੰਗਰਾਂਦ ਅਤੇ ਗੁਰਪੁਰਬਾਂ ਮੌਕੇ ਗੁਰਮਤਿ ਸਮਾਗਮ ਹੁੰਦੇ ਹਨ।ਇਨ੍ਹਾਂ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ ਪ੍ਰਬੰਧ ਕਰਕ ਕੇ ਰਸਦਾਂ ਭੇਜੀਆਂ ਜਾਂਦੀਆਂ ਹਨ।ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮਾਂ ਸਮੇਂ ਅੰਮ੍ਰਿਤ ਸੰਚਾਰ ਦਾ ਵਿਸ਼ੇਸ ਪ੍ਰਬੰਧ ਕੀਤਾ ਗਿਆ, ਜਿਸ ਵਿਚ ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਭਾਈ ਤਰਸੇਮ ਸਿੰਘ, ਅਰਸ਼ਦੀਪ ਸਿੰਘ ਸੁਪਰਡੈਂਟ ਜੇਲ, ਬਲਵਿੰਦਰ ਸਿੰਘ ਡੀ.ਐਸ.ਪੀ, ਅਮਨ ਅਰੌੜਾ ਡਿਪਟੀ ਸੁਪਰਡੈਂਟ, ਗੁਰਜੰਟ ਸਿੰਘ ਵੈਲਫੇਅਰ ਇੰਚਾਰਜ, ਭਾਈ ਨਰੈਣ ਸਿੰਘ ਚੌੜਾ, ਸਰਜਿੰਦਰ ਸਿੰਘ ਵੈਰੋਕੇ, ਪਰਮਜੀਤ ਸਿੰਘ, ਗੁਰਦੀਪ ਸਿੰਘ ਖੇੜਾ, ਭਾਈ ਬਲਜੀਤ ਸਿੰਘ ਗ੍ਰੰਥੀ, ਭਾਈ ਗੁਰਮੀਤ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ।

Check Also

ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …

Leave a Reply