ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਲਕਸ਼ਯ ਮਹਿਰਾ ਨੇ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਇੰਡੀਅਨ ਨੈਸ਼ਨਲ ਟਰੱਸਟ ਆਫ਼ ਆਰਟ ਐਂਡ ਕਲਚਰਲ ਹੈਰੀਟੇਜ ਦੁਆਰਾ ਅਯੋਜਿਤ ਇੰਟਰ ਸਕੂਲ ਲੋਕ ਗੀਤ ਪ੍ਰਤੀਯੋਗਤਾ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਪ੍ਰਤੀਯੋਗਤਾ ਵਿੱਚ ਉਸ ਨੇ ਦੂਸਰਾ ਪੁਰਸਕਾਰ ਜਿੱਤਦੇ ਹੋਏ ਜੱਜਾਂ ਵੱਲੋਂ ਖ਼ੂਬ ਮਾਣ ਅਤੇ ਸਤਿਕਾਰ ਪ੍ਰਾਪਤ ਕੀਤਾ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ, ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀ ਦੇ ਮਿਸਾਲਯੋਗ ਪ੍ਰਦਰਸ਼ਨ ਲਈ ਵਧਾਈ ਦਿੰਦੇ ਹੋਏ ਉਸਨੂੰ ਉਤਸ਼ਾਹਿਤ ਕਰਨ ਲਈ ਆਪਣੇ ਇਸ ਸ਼ੌਂਕ ਨੂੰ ਹੋਰ ਅੱਗੇ ਵਧਾਉਣ ਨੂੰ ਕਿਹਾ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਉਸ ਦੀ ਕੋਸ਼ਿਸ਼ ਨੂੰ ਸਰਾਹਿਆ ਅਤੇ ਉਸ ਨੂੰ ਚੰਗੇ ਭਵਿੱਖ ਦਾ ਅਸ਼ੀਰਵਾਦ ਦਿੱਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …