Saturday, September 21, 2024

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਨਤੀਜਆਂ ’ਚ ਰਹੀਆਂ ਅੱਵਲ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ PPN2004201806ਯੂਨੀਵਰਸਿਟੀ ਦੁਆਰਾ ਕਰਵਾਏ ਗਏ ਦਸੰਬਰ-2017 ਦੇ ਸਮੈਸਟਰ ਪ੍ਰੀਖਿਆ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਬੀ.ਸੀ.ਏ ਸਮੈਸਟਰ ਛੇਵਾਂ ਕਾਲਜ ਵਿਦਿਆਰਥਣ ਰੀਤੂ ਨੇ ’ਵਰਸਿਟੀ ’ਚ 82% ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ।ਜਦ ਕਿ ਉਕਤ ਕਲਾਸ ਦੀਆਂ 2 ਹੋਰ ਵਿਦਿਆਰਥਣਾਂ ਅਮਨੀਤ ਕੌਰ ਨੇ 80 ਫ਼ੀਸਦੀ ਅੰਕਾਂ ਨਾਲ 5ਵਾਂ ਅਤੇ ਪਵਨਪ੍ਰੀਤ ਕੌਰ ਨੇ 78.5 ਅੰਕਾਂ ਨਾਲ 10ਵਾਂ ਸਥਾਨ ਪ੍ਰਾਪਤ ਕੀਤਾ।ਉਕਤ ਕਲਾਸ ਦੇ ਨਤੀਜੇ ਸੌ ਫ਼ੀਸਦੀ ਰਿਹਾ।
    ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ ’ਚ ਵਧੇਰੇ ਸਫਲਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਐਮ.ਐਸ ਗਿੱਲ ਅਤੇ ਹੋਰ ਫੈਕਲਟੀ ਮੈਂਬਰਾਂ ਦੁਆਰਾ ਕਰਵਾਏ ਜਾਂਦੇ ਸਖ਼ਤ ਅਭਿਆਸ ਦੀ ਸ਼ਲਾਘਾ ਕੀਤੀ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply