ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਵੱਖ ਵੱਖ ਵਿਭਾਗਾਂ ਦੀ ਕਾਰਗੁਜਾਰੀ ਦੀ
ਸਮੀਖਿਆ ਕਰਨ ਲਈ ਜਿਲ੍ਹਾ ਪ੍ਰੀਸ਼ਦ ਵਿਖੇ ਮੀਟਿੰਗ ਰੱਖੀ ਗਈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਅਜਨਾਲਾ ਰਜਤ ਓਬਰਾਏ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ, ਜਿਲ੍ਹਾ ਸਮਾਜ ਭਲਾਈ ਅਫਸਰ ਨਰਿੰਦਰਜੀਤ ਸਿੰਘ ਪਨੂੰ ਅਤੇ ਨਗਰ ਨਿਗਮ ਦੇ ਸਿਹਤ ਅਫਸਰ ਡਾ: ਰਾਜੂ ਚੌਹਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਾਰਜਕਾਰੀ ਇੰਜ: ਨੂੰ ਕਿਹਾ ਕਿ ਹਰ ਹਾਲਤ ਵਿੱਚ 30 ਜੂਨ ਤੱਕ ਭੰਡਾਰੀ ਪੁਲ ਦੀ ਕੰਮ ਮੁਕੰਮਲ ਕੀਤਾ ਜਾਵੇ।ਮੀਟਿੰਗ ਦੌਰਾਨ ਸਬੰਧਤ ਅਧਿਕਾਰੀ ਨੇ ਭਰੋਸਾ ਦਿਵਾਇਆ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਭੰਡਾਰੀ ਪੁਲ ਆਮ ਲੋਕਾਂ ਦੀ ਆਵਾਜਾਈ ਲਈ ਖੋਲ ਦਿੱਤਾ ਜਾਵੇਗਾ।ਸੰਘਾ ਵੱਲੋਂ ਸਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਮੁਰੰਮਤ ਦੇ ਕੰਮ ਤੁਰੰਤ ਮੁਕੰਮਲ ਕੀਤੇ ਜਾਣ ਅਤੇ ਜਿਹੜੀ ਵੀ ਨਵੀਂ ਸੜਕ ਬਣਾਈ ਜਾਂਦੀ ਹੈ ਉਥੇ ਪਹਿਲਾਂ ਸਰਵਿਸ ਲੇਨ ਨੂੰ ਵੀ ਜਰੂਰ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਸੰਘਾ ਨੇ ਦੱਸਿਆ ਕਿ 30 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਜਿਹੜੇ ਲਾਭਪਾਤਰੀ ਆਪਣੇ ਘਰਾਂ ਵਿੱਚ ਪਾਖਾਨਿਆਂ ਦਾ ਕੰਮ ਸ਼ੁਰੂ ਕਰਨਗੇ।ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ।ਸੰਘਾ ਨੇ ਮੀਟਿੰਗ ਦੌਰਾਨ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤਾਂ ਵਿੱਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਕਣਕ ਨੂੰ ਅੱਗ ਲੱਗਣ ਤੋਂ ਬਚਾਇਆ ਜਾ ਸਕੇ।ਸਬੰਧਤ ਅਧਿਕਾਰੀ ਨੂੰ ਕਿਹਾ ਕਿ ਲੋਕਾਂ ਦੀਆਂ ਪੈਨਸ਼ਨਾਂ ਨੂੰ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media