ਧੂਰੀ, 21 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਹਿਰ ਵਿਚ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਇੱਕ ਰੈਲੀ ਕੱਢ ਕੇ ਅਰਥ ਡੇਅ ਮਨਾਇਆ।ਜਿਸ ਦਾ ਮੁੱਖ ਮਨੋਰਥ ਪੋਲੀਥੀਨ ਬੈਗ ਦੀ ਵਰਤੋਂ ਨੂੰ ਰੋਕਣਾ ਸੀ।ਰੈਲੀ ਦੌਰਾਨ ਬੱਚਿਆਂ ਨੇ ਲੋਕਾਂ ਨੂੰ ਧਰਤੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਧਰਤੀ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਦਰੱਖ਼ਤ ਲਗਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸ਼੍ਰੀਮਤੀ ਗੁਰਵਿੰਦਰ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਉਹ ਪੋਲੀਥੀਨ ਬੈਗ ਦੀ ਘੱਟ ਵਰਤੋਂ ਕਰਕੇ ਅਤੇ ਪ੍ਰਦੂਸ਼ਣ ਰੋਕ ਕੇ ਧਰਤੀ ਨੂੰ ਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਧਰਤੀ ਹੈ ਤਾਂ ਹੀ ਜੀਵਨ ਹੈ। ਧਰਤੀ ਨੂੰ ਬਚਾਉਣਾ ਸਾਰੀਆਂ ਜੀਵਤ ਚੀਜ਼ਾਂ ਨੂੰ ਬਚਾਉਣਾ ਹੈ।ਸੰਸਥਾ ਦੇ ਡਾਇਰੈਕਟਰ ਜਗਜੀਤ ਸਿੰਘ ਵਲੋਂ ਵੀ ਬੱਚਿਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …