ਸੰਦੌੜ, 21 ਅਪੈ੍ਰਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਗੁਰਦੁਆਰਾ ਜੰਡਸਰ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ।ਬਾਬਾ ਕੁਲਦੀਪ ਸਿੰਘ ਚੁਹਾਣਾ ਨੇ ਦੱਸਿਆ ਗੁਰੂਘਰ ਆਉਂਦੀਆਂ ਸੰਗਤਾਂ ਨੂੰ ਧਾਰਮਿਕ ਸਮਾਗਮਾ ਦੌਰਾਨ ਸੰਗਤਾਂ ਨੂੰ ਲੰਗਰ ਛਕਾਉਣ ਵਿੱਚ ਮੁਸ਼ਕਲ ਆਉਂਦੀ ਸੀ।ਜਿਸ ਕਰਕੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ।
ਇਸ ਮੌਕੇ ਸੇਵਾਦਰ ਮਿਸਤਰੀ ਗੁਰਮੀਤ ਸਿੰਘ, ਮਿਸਤਰੀ ਹਰਫੂਲ ਸਿੰਘ, ਗ੍ਰੰਥੀ ਗੁਰਸੇਵਕ ਸਿੰਘ, ਜਗਜੀਤ ਸਿੰਘ, ਰਘਵੀਰ ਸਿੰਘ, ਨਵਦੀਪ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਮਿਸਤਰੀ ਗੁਰਮੇਲ ਸਿੰਘ ਸਮੇਤ ਅਨੇਕਾਂ ਸੇਵਾਦਾਰਾਂ ਨੇ ਆਪਣੀ ਆਪਣੀ ਸੇਵਾ ਨਿਭਾਈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media