Saturday, August 22, 2026

ਧਰਮ ਪ੍ਰਚਾਰ ਕਮੇਟੀ ਨੇ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ

PPN2104201811ਸੰਦੌੜ, 21 ਅਪ੍ਰੈਲ  (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਯਤਨਸੀਲ ਸੰਸਥਾ ਧਰਮ ਪ੍ਰਚਾਰ ਕਮੇਟੀ ਸੇਰਗੜ੍ਹ ਚੀਮਾ ਨੇ ਸਰਕਾਰੀ ਮਿਡਲ ਸਕੂਲ ਸੇਰਗੜ੍ਹ ਚੀਮਾ ਵਿਚ ਪੜਦੇ ਹੋਣਹਾਰ ਬੱਚਿਆਂ ਨੂੰ ਲਿਖਣ ਵਾਲੀ ਸਮੱਗਰੀ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਹੈ।ਇਸ ਤੋਂ ਇਲਾਵਾ ਦੋਵੇਂ ਆਂਗਣਵਾੜੀ ਸੈਂਟਰਾਂ ਵਿਚ ਪੜਦੇ ਨੰਨੇ ਬੱਚਿਆਂ ਨੂੰ ਵੀ ਲਿਖਣ ਵਾਲੀ ਸਮੱਗਰੀ ਦਿੱਤੀ ਗਈ।ਸਕੂਲ ਵਿਚ ਰੱਖੇ ਸਮਾਰੋਹ ਦੌਰਾਨ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਕਲਾਸ ਵਿਚੋਂ ਪਹਿਲੀ ਤਿੰਨ ਪੁਜੀਸਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਦਿੱਤਾ ਗਿਆ ਹੈ।ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧਕਾਂ ਮੁਕੰਦ ਸਿੰਘ ਚੀਮਾ, ਕੈਪਟਨ ਹਰਜਿੰਦਰ ਸਿੰਘ ਅਤੇ ਸੁਰਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਹਰ ਖੇਤਰ ਵਿਚ ਨਾਮਣਾ ਖੱਟਣ ਵਾਲੇ ਬੱਚੇ ਦੀ ਹੌਸਲਾ ਅਫਜਾਈ ਕੀਤੀ ਜਾਵੇਗੀ।ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਭਵਿੱਖ ਵਿਚ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਮੁਕੰਦ ਸਿੰਘ ਚੀਮਾ, ਕੈਪਟਨ ਹਰਜਿੰਦਰ ਸਿੰਘ, ਭਾਈ ਸੁਰਜੀਤ ਸਿੰਘ ਤੋਂ ਇਲਾਵਾ ਮੁੱਖ ਅਧਿਆਪਕ ਭਰਪੂਰ ਸਿੰਘ, ਠੇਕੇਦਾਰ ਦਲੀਪ ਸਿੰਘ, ਹਰਦੀਪ ਸਿੰਘ ਸਾਧਾ, ਸਵਰਨ ਸਿੰਘ ਕੈਨੇਡੀਅਨ, ਮਨਜੀਤ ਸਿੰਘ, ਗਿਆਨੀ ਸਰਬਨ ਸਿੰਘ, ਮਲਕੀਤ ਸਿੰਘ, ਅੰਮ੍ਰਿਤਪਾਲ ਸਿੰਘ,  ਕੁਲਦੀਪ ਸਿੰਘ, ਇਕਬਾਲ ਸਿੰਘ, ਬੇਅੰਤ ਸਿੰਘ, ਨਿਸ਼ਾ ਬਾਂਸਲ, ਸਹਿਨਾਜ ਪ੍ਰਵੀਨ, ਸੁਖਵੀਰ ਕੌਰ, ਕਰਮਜੀਤ ਕੌਰ, ਕੁਲਵਿੰਦਰ ਕੌਰ  ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply