Sunday, July 27, 2025
Breaking News

ਪ੍ਰਧਾਨ ਮੰਤਰੀ ਅਵਾਸ ਯੋਜਨਾ ਸਕੀਮ ਤਹਿਤ 54 ਲਾਭਪਾਤਰੀਆਂ ਨੂੰ ਗੈਸ ਵੰਡੇ ਸਿਲੰਡਰ

PPN2104201813ਸੰਦੌੜ, 21 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਸੰਦੌੜ ਵਿਖੇ ਸੰਦੌੜ ਇੰਡੇਨ ਗ੍ਰਾਮੀਣ ਏਜੰਸੀ ਵੱਲੋਂ ਇਕ ਉਜਾਲਾ ਦਿਵਸ ਨੂੰ ਸਮਰਪਿਤ ਇਕ ਕੈਂਪ ਆਯੋਜਿਤ ਕੀਤਾ ਗਿਆ।ਇਸ ਸਮੇਂ 54 ਅਨੁਸੂਚਿਤ ਜਨਜਾਤੀ ਨਾਲ ਸਬੰਧਿਤ ਲਾਭਪਾਤਰੀ ਔਰਤਾਂ ਨੂੰ ਗੈਸ ਸਿਲੰਡਰ ਅਤੇ ਚੁੱਲੇ ਵੰਡੇ ਗਏ।ਗੁਰਦੁਆਰਾ ਸਾਹਿਬ ਵਿਖੇ ਲੱਗੇ ਕੈਂਪ ਦੌਰਾਨ ਬੋਲਦੇ ਹੋਏ ਏਜੰਸੀ ਦੇ ਮੈਨੇਜਰ ਕੁਲਵਿੰਦਰ ਸਿੰਘ ਅਲੀਪੁਰ ਖਾਲਸਾ ਨੇ ਕਿਹਾ ਕਿ ਭਾਰਤ ਸਰਕਾਰ ਦੀ ਇਸ ਮੁੁਹਿੰਮ ਨਾਲ ਪਿੰਡਾਂ ਵਿਚ ਔਰਤਾਂ ਨੂੰ ਧੂੰਏ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕੇਗਾ।ਉਨ੍ਹਾਂ ਕਿਹਾ ਕਿ ਹਰ ਲੋੜਬੰਦ ਪਰਿਵਾਰ ਨੂੰ ਇਸ ਸਕੀਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।ਫੀਲਡ ਇੰਚਾਰਜ ਰਾਜਵਿੰਦਰ ਸਿੰਘ ਨੇ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਲੰਡਰ ਦੇ ਰੈਗੂਲੇਟਰ ਨੂੰ ਖਾਣਾ ਬਣਾਉਣ ਤੋਂ ਬਾਅਦ ਹਮੇਸਾਂ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ।ਉਨ੍ਹਾਂ ਔਰਤਾਂ ਨੂੰ ਗੈਸ ਸਿਲੰਡਰ ਚਲਾਉਣ ਵੇਲੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਏ.ਐਸ.ਆਈ ਹਰਜਿੰਦਰ ਸਿੰਘ, ਡਾ. ਜਗਤਾਰ ਸਿੰਘ ਜੱਗੀ ਝਨੇਰ, ਕੁਲਬੀਰ ਸਿੰਘ ਰਿੰਕਾ ਸਾਹੀ, ਸੁਰਿੰਦਰ ਕੁਮਾਰ ਪੱਪੀ, ਡਾ. ਜਗਰੂਪ ਸਿੰਘ ਨੱਥੋਹੇੜੀ, ਅਮਰਜੀਤ ਸਿੰਘ, ਸਰਪੰਚ ਸੁਖਵਿੰਦਰ ਸਿੰਘ ਲਾਲੀ ਖੁਰਦ, ਬਲਬੀਰ ਸਿੰਘ, ਹਰਪਾਲ ਸਿੰਘ, ਜਸਵਿੰਦਰ ਸਿੰਘ ਛਿੰਦਾ ਮਹੋਲੀ, ਰਾਜਿੰਦਰ ਕੌਰ, ਕਾਮਰੇਡ ਪਾਲ ਸਿੰਘ ਚੀਮਾ, ਮਨਜੀਤ ਸਿੰਘ ਕਲਿਆਣ, ਬੀਰਬਲ ਸਿੰਘ ਆਦਿ ਹਾਜ਼ਰ ਸਨ।
    

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply