ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕਾਲਾ ਘਨੂੰਪੁਰ ਗੁਰਦੁਆਰਾ ਸਾਹਿਬ ਵਿਖੇ ਬਜ਼ੁਰਗਾਂ, ਵਿਧਵਾਵਾਂ ਅਤੇ ਅਪੰਗ ਵਿਅਕਤੀਆਂ ਦੀਆਂ ਪੈਨਸ਼ਨਾਂ ਸਬੰਧੀ ਸਮੱਸਿਆਵਾਂ ਸੁਣੀਆਂ ਗਈਆਂ।ਪਿਛਲੇ ਦਿਨੀਂ ਕੀਤੀ ਕਿ ਪੜਤਾਲ ਦੌਰਾਨ ਗੈਰ ਹਾਜ਼ਰ ਹੋਣ ਕਰਕੇ ਜਿੰਨਾਂ ਲਾਭਪਾਤਰੀਆਂ ਦੀਆਂ ਪੈਨਸ਼ਨਾਂ ਕੱਟੀਆਂ ਗਈਆਂ ਸਨ, ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਮੁੜ ਸ਼ੁਰੂ ਕਰਨ ਦੀ ਕਾਰਵਾਈ ਕੀਤੀ ਗਈ।ਇਸ ਸਮੇਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੋਂ ਇਲਾਵਾ ਸਬੰਧਤ ਸੀ.ਡੀ.ਪੀ.ਓ ਅਤੇ ਉਨ੍ਹਾਂ ਦਾ ਸਟਾਫ਼ ਹਾਜ਼ਰ ਰਿਹਾ।
125 ਲਾਭਪਾਤਰੀਆਂ ਵੱਲੋਂ ਪੜਤਾਲ ਨਾਲ ਸਬੰਧਤ ਫਾਰਮ ਭਰ ਕੇ ਜਮ੍ਹਾ ਕਰਵਾਏ ਗਏ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰੀ ਖੇਤਰ ਨਾਲ ਸਬੰਧਿਤ ਲਾਭਪਾਤਰੀਆਂ ਦੇ ਸਹੀ ਪਤੇ ਨਾ ਹੋਣ ਕਾਰਨ ਜਾਂ ਪੜਤਾਲ ਸਮੇਂ ਗੈਰ ਹਾਜ਼ਰ ਹੋਣ ਕਾਰਨ ਜੋ ਪੈਨਸ਼ਨਾਂ ਕੱਟੀਆਂ ਗਈਆਂ ਹਨ।ਜੇਕਰ ਕੋਈ ਲਾਭਪਾਤਰੀ ਪੈਨਸ਼ਨ ਨਾ ਮਿਲਣ ਦੀ ਸੂਚਨਾ ਸਬੰਧਤ ਸੀ.ਡੀ.ਪੀ.ਓ ਦੇ ਧਿਆਨ ਵਿੱਚ ਲਿਆਉਂਦਾ ਹੈ ਤਾਂ ਮੁੜ ਪੜਤਾਲ ਕਰਕੇ ਯੋਗ ਹੋਣ ਦੀ ਸੂਰਤ ਵਿੱਚ ਪੈਨਸ਼ਨ ਬਹਾਲ ਕਰਨ ਦੀ ਕਾਰਵਾਈ ਕੀਤੀ ਜਾ ਸਕਦੀ ਹੈ।ਉਨ੍ਹਾਂ ਸ਼ਹਿਰੀ ਖੇਤਰ ਨਾਲ ਸਬੰਧਿਤ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਕਿ ਅਜਿਹੇ ਕੈਂਪ ਵੱਖ-ਵੱਖ ਜਗ੍ਹਾ `ਤੇ ਲਗਾ ਕੇ ਬਜ਼ੁਰਗਾਂ ਨੂੰ ਪੈਨਸ਼ਨਾਂ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।ਉਨਾਂ ਦੱਸਿਆ ਗਿਆ ਕਿ ਲਾਭਪਾਤਰੀਆਂ ਨੂੰ ਮਹੀਨਾ ਮਾਰਚ ਦੀ ਪੈਨਸ਼ਨ ਦੀ ਅਦਾਇਗੀ ਲਈ ਸਰਕਾਰ ਵੱਲੋਂ ਬਜ਼ਟ ਜਾਰੀ ਕੀਤਾ ਗਿਆ ਹੈ।ਪੈਨਸ਼ਨ ਲਈ ਲੁੜੀਂਦੀ ਰਾਸ਼ੀ ਦੇ ਬਿੱਲ ਜ਼ਿਲ੍ਹਾ ਖ਼ਜਾਨਾ ਦਫ਼ਤਰ ਭੇਜੇ ਗਏ ਹਨ।ਲਾਭਪਾਤਰੀਆਂ ਨੂੰ 750\- ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਅਦਾਇਗੀ ਕੀਤੀ ਜਾਣੀ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਕਿਹਾ ਗਿਆ ਕਿ ਜਿਨ੍ਹਾਂ ਲਾਭਪਾਤਰੀਆਂ ਦੀ ਪੈਨਸ਼ਨ ਮਹੀਨਾ ਜਨਵਰੀ, ਫਰਵਰੀ ਅਤੇ ਮਾਰਚ ਦੌਰਾਨ ਮਨਜ਼ੂਰ ਹੋ ਚੁੱਕੀ ਹੈ ਉਨ੍ਹਾਂ ਦੇ ਮਨਜ਼ੂਰੀ ਪੱਤਰ ਤੁਰੰਤ ਜਾਰੀ ਕੀਤੇ ਜਾਣ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media