ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਕੀਤੀ ਗਈ।ਜਿਸ ਵਿਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ, ਬਾਜ ਸਿੰਘ ਜਿਲ੍ਹਾ ਬਾਗਬਾਨੀ ਅਫਸਰ ਤੋਂ ਇਲਾਵਾ ਪਸ਼ੂ ਪਾਲਣ, ਮੱਛੀ ਪਾਲਣ, ਮੰਡੀ ਬੋਰਡ, ਡੇਅਰੀ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾੜੀ 2017-18 ਦੌਰਾਨ 1.88 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ ਅਤੇ ਇਸ ਦਾ ਔਸਤ ਝਾੜ ਵੀ ਬਹੁਤ ਜਿਆਦਾ ਹੋਇਆ ਹੈ ਅਤੇ ਇਹ ਝਾੜ ਪਿਛਲੇ ਸਾਲ ਨਾਲ ਵੱਧ ਹੋਣ ਦਾ ਅਨੁਮਾਨ ਹੈ।ਸੰਘਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਮਿਆਰੀ ਖਾਦਾਂ, ਕੀੜੇਮਾਰ ਦਵਾਈਆਂ ਉਪਲਬੱਧ ਕਰਵਾਉਣ।ਸੰਘਾ ਨੇ ਦੱਸਿਆ ਕਿ ਮਾਰਚ 2018 ਦੌਰਾਨ ਇਕ ਜਿਲ੍ਹਾ ਪੱਧਰੀ, 53 ਪਿੰਡ ਪੱਧਰ ਦੇ ਖੇਤੀਬਾੜੀ ਕੈਂਪ ਲਗਾਏ ਗਏ ਹਨ ਜਿੰਨਾਂ ਵਿੱਚ 1500 ਦੇ ਕਰੀਬ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਗਈ ਹੈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਨਾ ਸਾੜਣ ਸਬੰਧੀ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਪਿੰਡਾਂ ਵਿੱਚ ਕੰੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਬਾਜ ਸਿੰਘ ਜਿਲ੍ਹਾ ਬਾਗਬਾਨੀ ਅਫਸਰ ਨੇ ਦੱਸਿਆ ਕਿ ਮਾਰਚ ਮਹੀਨੇ ਦੌਰਾਨ 2.1 ਹੈਕਟੇਅਰ ਰਕਬੇ ਵਿੱਚ ਪਲਾਂਟੇਸ਼ਨ ਕੀਤੀ ਗਈ ਹੈ ਅਤੇ ਸਬਜੀਆਂ ਅਧੀਨ ਵਾਧੂ ਰਕਬਾ 51 ਹੈਕਟੇਅਰ ਅਤੇ 20.5 ਹੈਕਟੇਅਰ ਰਕਬਾ ਫੁੱਲਾਂ ਹੇਠ ਲਿਆਂਦਾ ਗਿਆ ਹੈ ਅਤੇ ਇਸ ਸਬੰਧੀ 30 ਸਿਖਿਆਰਥੀਆਂ ਨੂੰ ਸਿਖਲਾਈ ਵੀ ਦਿੱਤੀ ਗਈ ਹੈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਮੱਛੀ ਪਾਲਣ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਮਾਰਚ, 2018 ਅਧੀਨ ਮੱਛੀ ਪੂੰਗ ਦੇ ਉਤਪਾਦਨ ਦਾ ਟੀਚਾ 80 ਲੱਖ ਸੀ ਜਿਸ ਵਿੱਚੋਂ 60.64 ਲੱਖ ਦੀ ਪ੍ਰਗਤੀ ਕੀਤੀ ਜਾ ਚੁੱਕੀ ਹੈ। ਮੀਟਿੰਗ ਦੌਰਾਨ ਮੰਡੀ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਕਣਕ ਦੀ ਆਮਦ ਪਿਛਲੇ ਸਾਲ ਨਾਲੋ 4 ਫੀਸਦੀ ਵੱਧ ਹੈੇ।ਝੋਨੇ ਸਮੇਤ ਬਾਸਮਤੀ ਵਿੱਚ 6 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media