ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਕਚਿਹਰੀਆਂ ਅੰਮ੍ਰਿਤਸਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ, ਜਿਸ ਵਿੱਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 12 ਬੈਂਚ ਬਣਾਏ ਗਏ ਸਨ।ਜਿਸ ਵਿੱਚੋਂ 10 ਬੈਂਚ ਅੰਮ੍ਰਿਤਸਰ, 2 ਬੈਂਚ ਅਜਨਾਲਾ ਅਤੇ ਬਾਬਾ ਬਕਾਲਾ ਤਹਿਸੀਲਾਂ ਵਿੱਚ ਲਗਾਏ ਗਏ।ਇਸ ਦੇ ਨਾਲ ਹੀ ਸ੍ਰੀ ਜੇ.ਐਸ ਭਿੰਡਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਪ੍ਰਧਾਨਗੀ ਅਫਸਰ, ਇੰਡਸਟਰੀਅਲ ਟ੍ਰਿਬਿਊਨਲ ਅੰਮ੍ਰਿਤਸਰ ਦਾ ਵੀ ਇੱਕ ਬੈਂਚ ਲਗਾਇਆ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਲਗਾਏ ਗਏ ਕੁੱਲ 3306 ਕੇਸਾਂ ਜਿਹਨਾਂ ਵਿਚੋਂ 861 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਕੁਲਲ 154903149.45 ਰੁਪਏ ਦੀ ਰਕਮ ਦੇ ਐਵਾਰਡ ਪਾਸ ਕੀਤੇ ਗਏ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media