ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਰਬੀ ਦਾ ਸੀਜ਼ਨ ਸ਼ੁਰੂ ਹੋਣ ਉਪਰੰਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ।ਹਾਰਵੈਸਟਰ ਕੰਬਾਈਨ ਵਾਲਿਆਂ ਵੱਲੋਂ ਕਣਕ ਨੂੰ ਸਹੀ ਤਰ੍ਹਾਂ ਪੱਕਣ ਤੋਂ ਪਹਿਲਾਂ ਵੱਧ ਨਮੀ ਵਾਲੀ ਕਣਕ ਕੱਟ ਦਿੱਤੀ ਜਾਦੀ ਹੈ ਅਤੇ ਅਤੇ ਕਿਸਾਨਾਂ ਵੱਲੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਲਿਆਉਣ ਕਾਰਨ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਬੋਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਮੰਡੀਆਂ ਵਿਚ ਤਣਾਅਪੂਰਨ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ।ਇਸ ਸਥਿਤੀ ਨੂੰ ਤੁਰੰਤ ਨਿਪਟਾਉਣ ਦੀ ਅਤਿਅੰਤ ਲੋੜ ਹੈ। ਇਸ ਲਈ ਇਹ ਹੁਕਮ 31 ਮਈ 208 ਤੱਕ ਲਾਗੂ ਰਹਿਗਾ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media