Tuesday, October 27, 2026

ਨਾੜ ਸਾੜਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਜ਼ਿਲ੍ਹਾ ਮੈਜਿਸਟ੍ਰੇਟ

PPN2204201807ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਈਨ ਮਸ਼ੀਨ ਦੁਆਰਾ ਕੀਤੀ ਜਾਂਦੀ ਹੈ ਅਤੇ ਕਣਕ ਦੇ ਨਾੜ ਨੂੰ ਪੈਲੀ ਵਿਚ ਛੱਡ ਦਿੱਤਾ ਜਾਂਦਾ ਹੈ।ਬਾਅਦ ਵਿਚ ਨਾੜ ਨੂੰ ਅੱਗ ਲਾ ਕੇ ਸਾੜਿਆ ਜਾਂਦਾ ਹੈ।ਕਈ ਵਾਰ ਕਣਕ ਦੇ ਨਾੜ ਨੂੰ ਨਸ਼ਟ ਕਰਨ ਦੇ ਮੰਤਵ ਲਈ ਲਗਾਈ ਅੱਗ ਨਾਲ ਲਾਗਲੀਆਂ ਫ਼ਸਲਾਂ, ਘਰਾਂ, ਦਰਖ਼ਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਕਾਫੀ ਮਾਲੀ\ਜਾਨੀ ਨੁਕਸਾਨ ਹੁੰਦਾ ਹੈ।ਇਸ ਤੋਂ ਇਲਾਵਾ ਧਰਤੀ ਵਿਚਲੇ ਕਈ ਤੱਤ ਤਬਾਹ ਹੋ ਜਾਂਦੇ ਹਨ ਅਤੇ ਧਰਤੀ ਦੀ ਉਪਜਾਊ ਸ਼ਕਤੀ ’ਤੇ ਵੀ ਅਸਰ ਪੈਂਦਾ ਹੈ।ਸਿੱਟੇ ਵਜੋਂ ਜਨਜੀਵਨ ਪ੍ਰਭਾਵਿਤ ਹੁੰਦਾ ਹੈ ਅਤੇ ਵਾਤਾਵਰਨ ਵੀ ਗੰਧਲਾ ਹੁੰਦਾ ਹੈ।ਇਸ ਲਈ ਇਸ ਸਥਿਤੀ ਨੂੰ ਮੁੱਖ ਰੱਖਦਿਆਂ ਦੇ ਨਾੜ ਨੂੰ ਅੱਗ ਲਾ ਕੇ ਸਾੜਨ ਤੋਂ ਰੋਕਣ ਦੀ ਅਤਿਅੰਤ ਜ਼ਰੂਰਤ ਹੈ।ਇਸ ਲਈ ਇਹ ਹੁਕਮ 31 ਮਈ 2017 ਤੱਕ ਲਾਗੂ ਰਹਿਗਾ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply