Saturday, March 21, 2026

ਸ਼੍ਰੀ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਤੇ ਸੀਨੀ. ਮੀਤ ਪ੍ਰਧਾਨ ਨਾਲ ਕੀਤਾ ਦੁੱਖ ਸਾਂਝਾ

ਸਮਰਾਲਾ, 22 ਅਪ੍ਰੈਲ (ਪੰਜਾਬ ਪੋਸਟ- ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਸੀਨੀ: ਮੀਤ ਪ੍ਰਧਾਨ ਪਵਨ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨਾਂ ਦੇ ਪਿਤਾ ਪ੍ਰੇਮ ਚੰਦ (87) ਦਾ ਦੇਹਾਂਤ ਹੋ ਗਿਆ।ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪ੍ਰੇਮ ਚੰਦ ਦੀ ਹੋਈ ਅਚਾਨਕ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਵੱਖ-ਵੱਖ ਬੁਲਾਰਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਵ: ਪੇਮ ਚੰਦ ਵਲੋਂ ਆਪਣੇ ਪਰਿਵਾਰ ਤੇ ਸਮਾਜ ਪ੍ਰਤੀ ਨਿਭਾਈਆਂ ਜਿੰਮੇਵਾਰੀਆਂ ਦੀ ਚਰਚਾ ਕੀਤੀ।ਵੇਦ ਪ੍ਰਕਾਸ਼ ਸੱਦੀ, ਸ਼ਸ਼ੀ ਜੋਸ਼ੀ ਚੇਅਰਮੈਨ ਯੂਥ ਵਿੰਗ, ਰਾਜਿੰਦਰਪਾਲ ਸ਼ਾਰਦਾ ਆਦਿ ਤੋਂ ਇਲਾਵਾ ਸਭਾ ਦੇ ਹੋਰ ਮੈਂਬਰਾਂ ਨੇ ਕਿਹਾ ਕਿ ਸ਼ਰਮਾ ਪਰਿਵਾਰ ਦਾ ਸ਼੍ਰੀ ਬ੍ਰਾਹਮਣ ਸਭਾ ਪੰਜਾਬ ਦੇ ਗਠਨ ਅਤੇ ਭਗਵਾਨ ਪਰਸ਼ੁਰਾਮ ਮੰਦਿਰ ਮੰਡੀ ਗੋਬਿੰਦਗੜ੍ਹ ਦੇ ਨਿਰਮਾਣ ਵਿੱਚ ਪਾਇਆ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ।
ਪਰਿਵਾਰਕ ਮੈਂਬਰਾਂ ਅਨੁਸਾਰ ਵਿਛੜੀ ਆਤਮਾ ਦੇ ਨਮਿਤ ਸ੍ਰੀ ਗਰੁੜ ਪੁਰਾਣ ਦੇ ਭੋਗ ਅਤੇ ਅੰਤਿਮ ਅਰਦਾਸ 26 ਅਪ੍ਰੈਲ ਨੂੰ ਬਾਅਦ ਦੁਪਹਿਰ ਰਾਮ ਮੰਦਿਰ ਨੇੜੇ ਬੱਸ ਸਟੈਂਡ ਮੰਡੀ ਗੋਬਿੰਦਗੜ੍ਹ ਵਿਖੇ ਹੋਵੇਗੀ।
ਇਸੇ ਦੌਰਾਨ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਐਡਵੋਕੇਟ ਸ਼ੇਖਰ ਸ਼ੁਕਲਾ ਦੀ ਧਰਮ ਪਤਨੀ ਆਗਿਆ ਰਾਣੀ ਸ਼ੁਕਲਾ ਦੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਜਿਨਾਂ ਦੀ ਆਤਮਾ ਦੀ ਸ਼ਾਂਤੀ ਲਈ ਸ੍ਰੀ ਗਰੁੜ ਪੁਰਾਣ ਦੇ ਭੋਗ 24 ਅਪ੍ਰੈਲ ਨੂੰ ਗਿੱਲ ਪੈਲੇਸ ਸਮਰਾਲਾ ਵਿਖੇ ਪਾਏ ਜਾਣਗੇ।ਦੋਨੋਂ ਆਤਮਾਵਾਂ ਦੀ ਸ਼ਾਂਤੀ ਲਈ ਸਮੂਹ ਮੈਂਬਰਾਂ ਵੱਲੋਂ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply