ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦੇ ਮਾਤਾ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਅਮਰਜੀਤ ਕੌਰ ਵੱਲੋਂ ਦਿੱਤੇ ਗਏ ਗੁਰਸਿੱਖੀ ਵਾਲੇ ਸੰਸਕਾਰਾਂ ਕਰਕੇ ਹੀ ਗਿਆਨੀ ਮਾਨ ਸਿੰਘ ਸਿੱਖ ਕੌਮ ਦੇ ਸਤਿਕਾਰਤ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਿੰਘ ਦੀਆਂ ਸੇਵਾਵਾਂ ਤੱਕ ਪਹੁੰਚੇ ਹਨ।ਗਿਆਨੀ ਮਾਨ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਰਘਬੀਰ ਸਿੰਘ ਮੰਡ ਸਮੇਤ ਹੋਰ ਅਧਿਕਾਰੀਆਂ ਨੇ ਵੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨਾਲ ਦੁੱਖ ਸਾਂਝਾ ਕੀਤਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media