ਭੀਖੀ, 23 ਅਪੈ੍ਰਲ (ਪੰਜਾਬ ਪੋਸਟ- ਕਮਲ ਜਿੰਦਲ) – ਜਿਲ੍ਹਾ ਪੁਲਿਸ ਮੁਖੀ ਪਰਮਵੀਰ ਸਿੰਘ ਪਰਮਾਰ ਦੀ ਦਿਸ਼ਾ ਨਿਰਦੇਸ਼ਾਂ ਹੇਠ ਗੈਰ ਸਮਾਜੀ ਤੱਤਾ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਵੱਲੋ ਇੱਕ ਵਿਅਕਤੀ ਨੂੰ 192 ਬੋਤਲਾਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਸਮੇਤ ਹਿਰਾਸਤ ਵਿੱਚ ਲਿਆ ਗਿਆ ਹੈ।ਐਸ.ਐਚ.ਓ ਅੰਗਰੇਜ਼ ਸਿੰਘ ਹੁੰਦਲ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋ ਮੁਖਬਰ ਤੋਂ ਮਿਲੀ ਇਤਲਾਹ ਦੇ ਆਧਾਰ `ਤੇ ਸਮਾਓ ਚੌਕ ਵਿੱਚ ਚੈਕਿੰਗ ਲਈ ਨਾਕਾ ਲਗਾਇਆ ਹੋਇਆ ਸੀ।ਜਿਸ ਦੌਰਾਨ ਅਮਨ ਸਿੰਘ ਉਰਫ ਗੱਗੀ ਵਾਸੀ ਮੂਲਾ ਸਿੰਘ ਵਾਲਾ ਰੋਡ ਭੀਖੀ ਤੋਂ 192 ਬੋਤਲਾਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਬਰਾਮਦ ਕੀਤੀ ਹੈ।ਉਕਤ ਵਿਅਕਤੀ ਖਿਲਾਫ਼ ਪੰਜਾਬ ਆਬਾਕਾਰੀ ਐਕਟ ਅਧੀਨ ਮੁਕੱਦਮਾ ਦਰਜ਼ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਇਸ ਮੋਕੇ ਮੁਨਸ਼ੀ ਜਰਨੈਲ ਸਿੰਘ, ਸਹਾਇਕ ਠਾਣੇਦਾਰ ਬਲਵੀਰ ਸਿੰਘ, ਏ.ਐਸ.ਆਈ ਸੁਰੇਸ਼ ਕੁਮਾਰ, ਹੋਲਦਾਰ ਸੁਖਵਿੰਦਰ ਸਿੰਘ, ਜੰਟਾ ਸਿੰਘ ਅਤੇ ਸਿਪਾਹੀ ਗਗਨਦੀਪ ਸਿੰਘ ਆਦਿ ਮੌਜੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media