Tuesday, March 3, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ‘ਵਰਲਡ ਬੁੱਕ ਐਂਡ ਕਾਪੀ ਰਾਈਟ ਡੇਅ’ ਮਨਾਇਆ

PPN2304201814ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਿਸ਼ਵ ਪੁਸਤਕ ਦਿਵਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਖੇ ਸੀਨੀਅਰ ਵਿਭਾਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਅਤੇ ਲਾਇਬ੍ਰੇਰੀਅਨ ਸ੍ਰੀਮਤੀ ਰਣਜੋਤ ਕੌਰ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਹਰੇਕ ਸੈਕਸ਼ਨ ਦੇ ਇੱਕ-ਇੱਕ ਵਿਦਿਆਰਥੀ ਨੇ ਸੱਤਵੀਂ ਅਤੇ ਅੱਠਵੀਂ ਜਮਾਤ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਤੇ ਆਪਣੇ ਜੀਵਨ ਦਾ ਜ਼ਰੂਰੀ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ।ਸਕੂਲ ਦੇ ਪ੍ਰਾਇਮਰੀ ਵਿਭਾਗ ਦੀ ਲਾਇਬ੍ਰੇਰੀ ਵਿੱਚ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਇਸ ਪ੍ਰਦਰਸ਼ਨੀ ਦਾ ਉਦੇਸ਼ ਵਿਦਿਆਰਥੀਆਂ ਨੂੰ ਪ੍ਰਸਿੱਧ ਲੇਖਕ ‘ਵਿਲੀਅਮ ਸ਼ੇਕਸਪੀਅਰ’ ਦੇ ਜੀਵਨ ਅਤੇ ਰਚਨਾਵਾਂ ਤੋਂ ਜਾਣੂ ਕਰਵਾਉਣਾ ਸੀ।ਪ੍ਰਦਰਸ਼ਨੀ ਦਾ ਮੁੱਖ ਆਕਰਸ਼ਣ ਬੱਚਿਆਂ ਦੁਆਰਾ ਬਣਾਏ ਗਏ ਇਸ ਮਹਾਨ ਲੇਖਕ ਦੇ ਜੀਵਨ `ਤੇ ਅਧਾਰਿਤ ਪੋ੍ਰਜੈਕਟ ਸਨ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਲਈ ਪ੍ਰੇਰਿਆ । ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਸਤਕਾਂ ਗਿਆਨ ਦਾ ਸੋਮਾ ਹਨ ਅਤੇ ਇਹ ਮਨੁੱਖ ਦੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਸਭ ਤੋਂ ਵਧੇਰੇ ਮਦਦਗਾਰ ਸਾਬਤ ਹੁੰਦੀਆਂ ਹਨ। ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਨੇ ਕਿਹਾ ਕਿ ਪੁਸਤਕਾਂ ਸਾਡੇ ਜੀਵਨ ਦਾ ਸੱਚਾ ਮਿੱਤਰ ਹਨ ਅਤੇ ਵਿਦਿਆਰਥੀਆਂ ਨੂੰ ਜਨਮ ਦਿਨ `ਤੇ ਇਕ ਦੂਜੇ ਨੂੰ ਤੋਹਫੇ ਦੇ ਰੂਪ ਵਿੱਚ ਪੁਸਤਕਾਂ ਦੇਣੀਆਂ ਚਾਹੀਦੀਆਂ ਹਨ।ਲਾਇਬ੍ਰੇਰੀਅਨ ਸ੍ਰੀਮਤੀ ਰਣਜੋਤ ਕੌਰ ਨੇ ਕਿਹਾ ਕਿ ਪੁਸਤਕਾਂ ਜਿਥੇ ਤਨਾਅ ਨੂੰ ਘੱਟ ਕਰਦੀਆਂ ਹਨ, ਉਥੇ ਸਾਡਾ ਮਨੋਰੰਜਨ ਵੀ ਕਰਦੀਆਂ ਨੇ ਇਸ ਲਈ ਸਾਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਦੀ ਆਦਤ ਪਾਉਣੀ ਚਾਹੀਦੀ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply