Saturday, October 10, 2026

ਭੂੰਦੜ ’ਚ ਬੇਅਦਬੀ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਨੇ ਬਣਾਈ ਜਾਂਚ ਕਮੇਟੀ

Longowalਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਨੂੰ ਰੋਕਣ ਲਈ ਜਿਥੇ ਸਰਕਾਰਾਂ ਨੂੰ ਸਖਤ ਕਦਮ ਚੁੱਕਣ ਲਈ ਕਿਹਾ ਹੈ, ਉਥੇ ਹੀ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਵੀ ਗੁਰੂ ਘਰਾਂ ਦੀ ਸੇਵਾ ਸੰਭਾਲ ਲਈ ਆਪਣੀ ਜਿੰਮੇਵਾਰੀ ਚੇਤੰਨਤਾ ਨਾਲ ਨਿਭਾਉਣ ਦੀ ਅਪੀਲ ਕੀਤੀ ਹੈ। ਜਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ਵਿਖੇ ਇੱਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਨਾਂ ਕਿਹਾ ਕਿ ਇਹ ਘਟਨਾ ਗੁਰਦੁਆਰਾ ਕਮੇਟੀ ਦੀ ਲਾਪਰਵਾਹੀ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਕੋਟ ਸ਼ਮੀਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਅਤੇ ਮੀਤ ਸਕੱਤਰ ਸਿਮਰਜੀਤ ਸਿੰਘ `ਤੇ ਆਧਾਰਿਤ ਚਾਰ ਮੈਂਬਰੀ ਕਮੇਟੀ ਬਣਾ ਦਿੱਤੀ ਹੈ।ਉਨ੍ਹਾਂ ਕਿਹਾ ਕਿ ਦੋਸ਼ੀ ਔਰਤ ਪਾਸੋਂ ਡੂੰਘਾਈ ਨਾਲ ਪੁੱਛ ਪੜਤਾਲ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦਾ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ।
ਪ੍ਰਧਾਨ ਲੌਂਗੋਵਾਲ ਨੇ ਕਿਹਾ ਗੁਰਦੁਆਰਿਆਂ ਵਿਚ ਕਿਸੇ ਨਾ ਕਿਸੇ ਦਾ ਲਗਾਤਾਰ ਹਾਜ਼ਰ ਰਹਿਣਾ ਜਰੂਰੀ ਹੋਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਬਾਰ ਬਾਰ ਅਪੀਲ ਕੀਤੀ ਜਾ ਰਹੀ ਹੈ ਵੱਧ ਗੁਰਦਆਰਿਆਂ ਦੀ ਥਾਂ ਇੱਕ ਗੁਰਦੁਆਰਾ ਸਾਹਿਬ ਕਰਨ ਲਈ ਅੱਗੇ ਆਉਣ ਤਾਂ ਜੋ ਗੁਰੂ ਘਰਾਂ ਦੀ ਸੇਵਾ ਸੰਭਾਲ ਸੁਚੱਜੇ ਢੰਗ ਨਾਲ ਹੋ ਸਕੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply