ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਮਾਜਿਕ ਹਿੱਤ ਦੇ ਲਈ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਨਿਸ਼ਕਾਮ ਸੇਵਾ ਭਾਰਤੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਦੇ ਲਈ ਕਿਤਾਬਾਂ ਅਤੇ ਉਤਰ ਪੁਸਤਕਾਵਾਂ ਦਾਨ ਦਿੱਤੀਆਂ ।ਬਾਰ੍ਹਵੀਂ ਜਮਾਤ ਦੇ ਸੱਤ ਵਿਦਿਆਰਥੀਆਂ ਦੀ ਟੀਮ ਜਿਸ ਵਿੱਚ ਦਿਵਯਮ, ਸਾਤਵਿਕ, ਸੰਯਮ, ਠਾਕੁਰ, ਵੇਦ, ਕ੍ਰਿਤਿਕ ਅਤੇ ਸੁਖਮਨ ਆਪਣੇ ਅਧਿਆਪਕ ਰਜਿੰਦਰ ਕੁਮਾਰ ਅਰੋੜਾ ਦੇ ਨਾਲ ਸਕੂਲ ਵਿੱਚ ਗਏ।ਉਹਨਾਂ ਨੇ ਕਿਤਾਬਾਂ ਦਾਨ ਕਰਕੇ ਵਿਦਿਆਰਥੀਆਂ ਦੇ ਨਾਲ ਨੈਤਿਕ ਮੁੱਲਾਂ, ਦੇਸ਼-ਭਗਤੀ ਤੇ ਰਾਸ਼ਟਰ ਭਲਾਈ ਦੇ ਵਿਚਾਰ ਸਾਂਝੇ ਕੀਤੇ ।
ਪੰਜਾਬ ਜ਼ੋਨ `ਏ` ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਇਸ ਨੇਕ ਕੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਤੇ ਲੋਕਾਂ ਦੀ ਮਦਦ ਦੇ ਲਈ ਬੱਚਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਅਪੀਲ ਕੀਤੀ ਕਿ ਸਾਨੂੰ ਹਮਸ਼ਾਂ ਨੇਕ ਕੰਮ ਨੂੰ ਵਧਾਵਾ ਦੇਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਵਿੱਚ ਚੰਗੀ ਗੁਣਵਤਾ ਵਾਲੀ ਸਿੱਖਿਆ ਦਿੱਤੀ ਜਾ ਸਕੇ ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …