
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਲਈ ਪੰਜਾਬ ਵਿੱਚ ਹਫਤਾਵਾਰੀ ਲੜੀਵਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਇਸ ਲੜੀ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅੰਮ੍ਰਿਤਸਰ ਖੇਤਰੀ ਦਫਤਰ ਵਲੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਇੱਕ ਰੈਲੀ ਕੱਢੀ ਗਈ।ਇਸ ਰੈਲੀ ਨੂੰ ਸਤਿੰਦਰ ਸਿੰਘ ਪਿੰ੍ਰਸੀਪਲ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਰੈਲੀ ਤੋਂ ਪਹਿਲਾਂ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨੇ ਬੱਚਿਆਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਪਲਾਸਟਿਕ ਦੇ ਲਿਫਾਫਿਆਂ ਨਾਲ ਹੀ ਸੀਵਰੇਜ ਦੀ ਸਮੱਸਿਆ ਪੈਦਾ ਹੁੰਦੀ ਅਤੇ ਪਾਲਤੂ ਜਾਨਵਰਾਂ ਵਲੋਂ ਇਨ੍ਹਾਂ ਨੂੰ ਨਿਗਲ ਲੈਣ ਨਾਲ ਮੌਤ ਵੀ ਹੋ ਜਾਂਦੀ ਹੈ।ਇਸ ਬਾਰੇ ਸੁਖਦੇਵ ਸਿੰਘ ਸਹਾਇਕ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫਤਰ ਨੇ ਦੱਸਿਆ ਕਿ ਇਸ ਵਾਰ ਵਿਸ਼ਵ ਵਾਤਾਵਰਣ ਦਿਵਸ-2018 “Beat Plastic Pollution – If you can’t reuse it, refuse it” ਦੇ ਨਾਅਰੇ ਹੇਠ ਮਨਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰੋਗਰਾਮ ਮਈ ਮਹੀਨੇ ਤੱਕ ਜਾਰੀ ਰਹਿਣਗੇ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media