Tuesday, November 10, 2026

ਖਰੀਦ ਕੀਤੀ ਫਸਲ ਦੀ ਲਿਫਟਿੰਗ ਵਿਚ ਤੇਜੀ ਲਿਆਂਦੀ ਜਾਵੇ- ਡਿਪਟੀ ਕਮਿਸ਼ਨਰ

ਮੰਡੀਆਂ `ਚ ਹੁਣ ਤੱਕ 162873 ਮੀਟਰਕ ਟਨ ਕਣਕ ਆਈ -72 ਕਰੋੜ ਦੀ ਹੋਈ ਅਦਾਇਗੀ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਖਰੀਦ ਕੀਤੀ ਫਸਲ ਦੀ ਲਿਫਟਿੰਗ ਵਿਚ ਤੇਜੀ ਲਿਆਂਦੀ ਜਾਵੇ।ਇਹ ਹਦਾਇਤ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਖਰੀਦ ਏਜੰਸੀਆਂ ਨੂੰ ਕੀਤੀ।ਉਨਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀਆਂ ਢੇਰੀਆਂ ਨਾ ਲਗਾਂੳਂਦੇ ਹੋਏ ਇਸ ਦੇ ਸਹੀ ਢੰਗ ਨਾਲ ਲਕੜ ਦੇ ਕਰੇਟਸ ਤੇ ਬੋਰੀਆਂ ਲਗਾਈਆਂ ਜਾਣ ਤਾਂ ਜੋ ਮੰਡੀਆਂ ਵਿਚ ਆਉਣ ਵਾਲੀ ਹੋਰ ਫਸਲ ਲਈ ਕਿਸੇ ਕਿਸਮ ਦੀ ਥਾਂ ਦੀ ਸਮਸਿਆ ਨਾ ਆਵੇ।ਉਨਾਂ ਸਮੂਹ ਖਰੀਦ ਏਜੰਸੀਆਂ ਨੂੰ ਇਕ ਦੂਜੇ ਨੂੰ ਸਹਿਯੋਗ ਦਿੰਦੇ ਹੋਏ ਟੀਮ ਭਾਵਨਾ ਨਾਲ ਕਣਕ ਦੀ ਖਰੀਦ ਤੇ ਲਿਫਟਿੰਗ ਕਰਨ ਦੀ ਪ੍ਰੇਰਣਾ ਵੀ ਕੀਤੀ।ਉਨਾਂ ਕਿਹਾ ਕਿ ਇਨਾ ਦਿਨਾਂ ਦੌਰਾਨ ਕਣਕ ਦੀ ਖਰੀਦ ਸਿਖਰ ਤੇ ਹੈ ਇਸ ਲਈ ਕਣਕ ਦੀ ਖਰੀਦ ਤੇ ਲਿਫਟਿੰਗ ਵਿਚ ਕਿਸੇ ਕਿਸਮ ਦੀ ਢਿਲ ਮੱਠ ਨਾ ਵਿਖਾਈ ਜਾਵੇ।ਉਨਾਂ ਦਸਿਆ ਕਿ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 162873 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜੋ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 145151 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 72 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਇਸ ਤੋਂ ਇਲਾਵਾ ਮੰਡੀਆਂ ਵਿੱਚੋਂ 11371 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕਰਵਾਈ ਗਈ ਹੈ।ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਉਂਕਿ ਹੁਣ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਸੈਟੇਲਾਈਟ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੁਰਮਾਨੇ ਕੀਤੇ ਜਾ ਸਕਦੇ ਹਨ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਇਸ ਤਰ੍ਹਾਂ ਜਿਥੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਮਿੱਤਰ ਕੀੜੇ ਵੀ ਬਚੇ ਰਹਿਣਗੇ।
 

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply