
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਦੇ ਖੇਤਰੀ ਪ੍ਰਚਾਰ ਦਫ਼ਤਰ ਵਲੋਂ ਸਥਾਨਕ ਜਿਲ੍ਹਾ ਵਿਕਾਸ ਤੇ ਪੰਚਾਇਤ ਦਫ਼ਤਰ ਦੇ ਸਹਿਯੋਗ ਨਾਲ ਅੱਜ ਪਿੰਡ ਮਹਿਲਾਵਾਲਾ, ਬਲਾਕ ਹਰਸ਼ਾ ਛੀਨਾ ਵਿਖੇ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿਚ ਪਿੰਡ ਦੀ ਸਰਪੰਚ ਸ੍ਰੀਮਤੀ ਰਮਨਪ੍ਰੀਤ ਕੌਰ ਅਤੇ ਪੰਚ ਹਰਦੀਪ ਸਿੰਘ, ਸ਼ਰਨਜੀਤ ਸਿੰਘ, ਸੁਰਿੰਦਰ ਸਿੰਘ ਅਤੇ ਸਾਹਿਬ ਸਿੰਘ ਸਮੇਤ ਨੰਬਰਦਾਰ ਮਾਨ ਸਿੰਘ ਅਤੇ ਗੁਰਿੰਦਰ ਸਿੰਘ ਤੇ ਪਿੰਡ ਦੇ ਹੋਰਨਾਂ ਪਤਵੰਤਿਆਂ ਨੇ ਸਿਰਕਤ ਕੀਤੀ।
ਖੇਤਰੀ ਪ੍ਰਚਾਰ ਅਧਿਕਾਰੀ ਰਾਜੇਸ਼ ਬਾਲੀ ਅਤੇ ਪੰਚਾਇਤ ਅਫ਼ਸਰ ਬਲਵਿੰਦਰ ਸਿੰਘ ਨੇ ਪੰਚਾਇਤੀ ਰਾਜ ਦੀ ਵਿਸ਼ੇਸ਼ਤਾ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾ ਪੰਚਾਇਤੀ ਕੌਮੀ ਰਾਜ ਦਿਵਸ ਸਾਲ 2010 ਵਿਚ ਮਨਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਪੰਚਾਇਤਾਂ ਹੀ ਆਪਣੇ ਕਾਰਜ ਨਾਲ ਪਿੰਡਾ ਦੀ ਨੁਹਾਰ ਦੇ ਨਾਲ ਹੀ ਦੇਸ਼ ਦੀ ਨੁਹਾਰ ਬਦਲ ਸਕਦੀਆਂ ਹਨ।
ਸਰਪੰਚ ਸ੍ਰੀਮਤੀ ਰਮਨਪ੍ਰੀਤ ਕੌਰ ਨੇ ਕਿਹਾ ਪਿੰਡ ਦੇ ਚੌਂਹ ਪੱਖੀ ਵਿਕਾਸ ਲਈ ਅਸੀਂ ਸਾਰੇ ਰੱਲ ਕੇ ਕੰਮ ਕਰਦੇ ਰਹਾਂਗੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇਸ ਸਮਾਰੋਹ ਵਿੱਚ ਜਿੱਥੇ ਪਿੰਡ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ ਗਈ।ਉਥੇ ਹੀ ਪਿੰਡ ਵਾਸੀ ਕਾਮਰੇਡ ਜਗਤਾਰ ਸਿੰਘ ਨੇ ਜੈਵਿਕ ਖੇਤੀ ਨੂੰ ਅਪਣਾਉਣ, ਆਜੀਵਿਕਾ ਯੋਜਨਾ ਦੀ ਬਲਾਕ ਪ੍ਰੋਜੈਕਟ ਅਫ਼ਸਰ ਜੈਸਮੀਨ ਕੌਰ ਨੇ ਸਵੈ ਸਹਾਇਤਾ ਗਰੁੱਪ ਬਾਰੇ ਜਾਣਕਾਰੀ ਦਿੰਦਿਆਂ ਮਹਿਲਾਵਾਂ ਨੂੰ ਆਪਣੇ ਆਪ ਨੂੰ ਮਾਲੀ ਤੋਰ ਤੇ ਮਜ਼ਬੂਤ ਕਰਨ ਦਾ ਸੱਦਾ ਦਿੱਤਾ।ਇਸ ਮੌਕੇ ਖੇਤਰੀ ਪ੍ਰਚਾਰ ਦਫ਼ਤਰ ਵਲੋਂ ਸਰਪੰਚ ਅਤੇ ਹੋਰ ਪਤਵੰਤਿਆਂ ਨੂੰ ਸਨਮਾਨਤ ਵੀ ਕੀਤਾ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media