Tuesday, November 10, 2026

ਟ੍ਰੈਫਿਕ ਪੁਲਿਸ ਵੱਲੋਂ ਮਨਾਏ ਜਾ ਰਹੇ 29ਵੇਂ ਕੌਮੀ ਸੜਕ ਸੁਰੱਖਿਆ ਹਫਤਾ

PPN2404201817
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾ ਤਹਿਤ ਅਤੇ ਗੋਰਵ ਤੂਰਾ ਆਈ.ਪੀ.ਐਸ. ਏ.ਡੀ.ਸੀ.ਪੀ-ਟ੍ਰੈਫਿਕ ਸਰਬਜੀਤ ਸਿੰਘ ਬਾਜਵਾ ਏ.ਸੀ.ਪੀ ਟ੍ਰੈਫਿਕ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਵੱਲੋਂ ਮਨਾਏ ਜਾ ਰਹੇ 29ਵੇਂ ਕੌਮੀ ਸੜਕ ਸੁਰੱਖਿਆ ਹਫਤਾ ਦੇ ਦੂਸਰੇ ਦਿਨ ਟ੍ਰੈਫਿਕ ਐਜੂਕੇਸ਼ਨ ਸੈਲ ਵੱਲੋਂ ਆਮ ਪਬਲਿਕ ਅਤੇ ਖਾਸ ਕਰ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਾਉਣ, ਐਕਸੀਡੈਂਟਾਂ ਤੋਂ ਬੱਚਣ ਅਤੇ ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਟ੍ਰੈਫਿਕ ਨਿਯਮਾਂ `ਤੇ ਅਧਾਰਿਤ ਇੱਕ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਬਾਖੂਬੀ ਮੁਜਾਹਰਾ ਕੀਤਾ।ਸ੍ਰੀ ਮਤੀ ਕਰਮਜੀਤ ਕੌਰ ਪੰਜਾਬੀ ਅਧਿਆਪਕਾਂ ਅਤੇ ਸ੍ਰੀ. ਸੈ. ਸਕੂਲ ਛੇਹਰਟਾ ਅਤੇ ਪ੍ਰਮਿੰਦਰ ਕੌਰ ਪੰਜਾਬੀ ਅਧਿਆਪਕਾ ਸ੍ਰੀ. ਕੰਨਿਆ ਸਕੂਲ ਮਾਲ ਰੋਡ ਦੇ ਫੈਸਲੇ ਅਨੁਸਾਰ ਰਵਨੀਤ ਕੌਰ ਢਿਲੋ ਡੀ.ਏ.ਵੀ ਪਬਲਿਕ ਸਕੂਲ ਪਹਿਲੇ, ਸਮਰਿਧੀ ਐਸ.ਐਲ. ਭਵਨ ਦੂਸਰੇ, ਖੁਸ਼ੀ ਹੋਲੀ ਹਾਰਟ ਪ੍ਰੈਸੀਡੈਸੀ ਸਕੂਲ ਤੀਸਰੇ ਅਤੇ ਹਰਸੀਰਤ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤੇ।
       ਇਸ ਮੌਕੇ ਪਰਮਜੀਤ ਸਿੰਘ ਐਸ.ਆਈ ਇੰਚਾਰਜ ਟ੍ਰੈਫਿਕ ਐਜੁਕੇਸ਼ਨ ਸੈਲ, ਐਚ.ਸੀ.ਐਲ. ਸਲਵੰਤ ਸਿੰਘ, ਐਚ.ਸੀ ਕੰਵਲਜੀਤ ਸਿੰਘ, ਐਸ. ਐਨ ਜੋਸ਼ੀ ਮੈਨੇਜਰ ਸਕੂਲ ਅਮਿਤਾ ਸ਼ਰਮਾ ਵਾਈਸ ਪ੍ਰਿਸ਼ੀਪਲ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਦੇ ਪੈਫਲੇਟ ਆਮ ਪਬਲਿਕ ਵਿਚ ਵੰਡੇ ਅਤੇ ਗੱਡੀਆਂ `ਤੇ ਸਟਿੱਕਰ ਚਿਪਕਾਏ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply