Monday, July 28, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ਲਗਾਇਆ ਪੁਸਤਕ ਮੇਲਾ

PPN2404201824ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਵਿਸ਼ਵ ਪੁਸਤਕ ਦਿਵਸ’ ਦੇ ਮੌਕੇ ਪੁਸਤਕ ਮੇਲਾ ਲਗਾਇਆ ਗਿਆ।ਜਿਸ ਦਾ ਆਗਾਜ਼ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਕੀਤਾ।ਇਸ ਮੇਲੇ ਵਿੱਚ ਹਰ ਉਮਰ ਵਰਗ ਦੇ ਪਾਠਕਾਂ ਲਈ ਵੱਖ-ਵੱਖ ਵਿਸ਼ਿਆਂ ਤੇ ਭਾਸ਼ਾਵਾਂ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ ਸੀ।ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਕਿਹਾ ਕਿ ‘ਪੁਸਤਕਾਂ ਮਨੁੱਖ ਦੀਆਂ ਸੱਚੀਆਂ ਮਿੱਤਰ ਹਨ’।ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਮਾਜਿਕ ਕਦਰਾਂ-ਕੀਮਤਾਂ ਵਿੱਚ ਨਿਘਾਰ ਦਾ ਮੁੱਖ ਕਾਰਨ ਪੁਸਤਕਾਂ ਦੀ ਅਮੀਰ-ਸੰਗਤ ਤੋਂ ਦੂਰ ਹੋ ਕੇ ਮਨੁੱਖ ਦਾ ਸੋਸ਼ਲ ਮੀਡੀਆ ਦੀ ਬਨਾਉਟੀ ਦੁਨੀਆਂ ਵਿੱਚ ਗੁਆਚ ਕੇ ਰਹਿ ਜਾਣਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਪੁਸਤਕਾਂ ਪੜਨ ਦੀ ਰੁਚੀ ਵਧਾਉਣ ਲਈ ਇਹ ਪੁਸਤਕ ਮੇਲਾ ਲਗਾਇਆ ਹੈ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਨਪਸੰਦ ਪੁਸਤਕ ਬਿਨਾਂ ਕਿਸੇ ਕੀਮਤ ਦੇ ਮੁਫਤ ਦਿੱਤੀ ਜਾਵੇਗੀ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply