Tuesday, March 3, 2026

ਯੂਨੀਅਨ ਬੈਂਕ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਐਂਬੂਲੈਂਸ

ਬੈਂਕ ਦੇ ਐਮ.ਡੀ ਸਮੇਤ ਹੋਰ ਅੀਧਾਕਰੀ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ

PPN2404201827 ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਯੂਨੀਅਨ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ।ਬੈਂਕ ਦੇ ਐਮ.ਡੀ ਰਾਜ ਕਿਰਨ ਰਾਏ ਨੇ ਐਂਬੂਲੈਂਸ ਦੀਆਂ ਚਾਬੀਆਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਪਲਾਜ਼ਾ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਘਬੀਰ ਸਿੰਘ ਮੰਡ ਨੂੰ ਸੌਂਪੀਆਂ।ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਦੇ ਐਮ.ਡੀ ਸਮੇਤ ਹੋਰ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ।
    ਯੂਨੀਅਨ ਬੈਂਕ ਦੇ ਐਮ.ਡੀ ਰਾਜ ਕਿਰਨ ਰਾਏ ਨੇ ਕਿਹਾ ਕਿ ਬੈਂਕ ਵੱਲੋਂ ਆਪਣੇ ਗਾਹਕਾਂ ਨੂੰ ਵਧੀਆ ਸੇਵਾਵਾਂ ਦੇਣ ਦੇ ਨਾਲ-ਨਾਲ ਸਮਾਜ ਸੇਵਾ ਲਈ ਵੀ ਹਮੇਸ਼ਾਂ ਯਤਨ ਕੀਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ ਨਾਲ ਅੱਜ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਐਂਬੂਲੈਂਸ ਦੀ ਸੇਵਾ ਕੀਤੀ ਗਈ ਹੈ, ਜੋ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਵਰਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਯੂਨੀਅਨ ਬੈਂਕ ਦਾ ਇਹ ਉਪਰਾਲਾ ਸੰਗਤਾਂ ਲਈ ਉਪਯੋਗੀ ਸਾਬਤ ਹੋਵੇਗਾ।ਉਨ੍ਹਾਂ ਕਿਹਾ ਕਿ ਯੂਨੀਅਨ ਬੈਂਕ ਵੱਲੋਂ ਦਿੱਤੀ ਗਈ ਇਹ ਐਂਬੂਲੈਂਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਪੁੱਜਦੀਆਂ ਸੰਗਤਾਂ ਨੂੰ ਸੇਵਾਵਾਂ ਪ੍ਰਦਾਨ ਕਰੇਗੀ।ਉਨ੍ਹਾਂ ਬੈਂਕ ਦੇ ਐਮ.ਡੀ ਰਾਜ ਕਿਰਨ ਰਾਏ ਸਮੇਤ ਬੈਂਕ ਦੇ ਹੋਰਨਾਂ ਅਧਿਕਾਰੀਆਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧੰਨਵਾਦ ਵੀ ਕੀਤਾ।ਇਸ ਤੋਂ ਬਾਅਦ ਯੂਨੀਅਨ ਬੈਂਕ ਦੇ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। PPN2404201828
    ਬੈਂਕ ਦੇ ਐਮ.ਡੀ ਰਾਜ ਕਿਰਨ ਰਾਏ ਤੋਂ ਇਲਾਵਾ ਐਗਜੀਕਿਊਟਵ ਡਾਇਰੈਕਟਰ ਆਰ. ਕੇ ਵਰਮਾ, ਏ. ਕੇ ਗੋਇਲ ਤੇ ਵੇ. ਕੇ ਕਥੂਰੀਆ, ਪੀ.ਆਰ.ਓ ਐਲ.ਐਸ ਪੁਰੀ, ਜਲੰਧਰ ਦੇ ਰਿਜ਼ਨਲ ਹੈਡ ਐਸ.ਕੇ ਦਾਸ, ਲੁਧਿਆਣਾ ਦੇ ਰਿਜ਼ਨਲ ਹੈਡ ਸਰਦਾਰ ਐਚ.ਐਸ ਸੰਧੂ, ਮੈਡਮ ਸੱਤਿਆਵਤੀ ਰਾਏ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸਕੱਤਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਘਬੀਰ ਸਿੰਘ ਮੰਡ ਤੇ ਸਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਹਰਪ੍ਰੀਤ ਸਿੰਘ ਤੇ ਸੁਖਰਾਜ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ ਅਤੇ ਯੂਨੀਅਨ ਬੈਂਕ ਦੇ ਵੱਖ-ਵੱਖ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। 

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply