Tuesday, July 28, 2026

ਦਮਦਮੀ ਟਕਸਾਲ ਨੇ ਪਿੰਡ ਭੂੰਦੜ ਵਿਖੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਮੰਗੀ ਸਖ਼ਤ ਕਾਰਵਾਈ

ਸਿੱਖ ਰਹਿਤ ਮਰਿਆਦਾ ਅਨੁਸਾਰ ਹਰ ਗੁਰਸਿੱਖ ਨੂੰ ਦਸਤਾਰ ਸਜਾਉਣੀ ਜ਼ਰੂਰੀ- ਬਾਬਾ ਹਰਨਾਮ ਸਿੰਘ

PPN2404201829ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਭੂੰਦੜ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ 302 ਦਾ ਪਰਚਾ ਦਰਜ ਕਰ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਇਕ ਔਰਤ ਵਲੋਂ ਕੀਤੇ ਗਏ ਉਕਤ ਕਾਰੇ ਨੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੰੁਚਾਈ ਹੈ, ਜਿਸ ਨਾਲ ਸਿੱਖ ਪੰਥ ’ਚ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਔਰਤ ਦੇ ਪਿੱਛੇ ਕਾਰਜਸ਼ੀਲ ਤਾਕਤਾਂ ਦਾ ਵੀ ਪਤਾ ਲਾਇਆ ਜਾਣਾ ਚਾਹੀਦਾ ਹੈ।
ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸੁਪਰੀਮ ਕੋਰਟ ਦੇ ਜੱਜ ਵਲੋਂ ਦਸਤਾਰ ‘ਤੇ ਉਠਾਏ ਸਵਾਲ ਨੂੰ ਬਚਕਾਨਾ ਕਰਾਰ ਦਿੰਦਿਆਂ ਅਹਿਮ ਰੁਤਬਿਆਂ ’ਤੇ ਸੇਵਾ ਨਿਭਾਅ ਰਹੇ ਜੱਜਾਂ ਨੂੰ ਆਪਣੀ ਜ਼ਿੰਮੇਵਾਰੀ ਸਹੀ ਤਰੀਕੇ ਨਾਲ ਨਿਭਾਉਣ ਦੀ ਸਲਾਹ ਦਿਤੀ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਜੱਜਾਂ ਨੂੰ ਭਾਰਤੀ ਸੰਸਕਿ੍ਰਤੀ ਜਾਂ ਸਿੱਖ ਸਭਿਆਚਾਰ ਬਾਰੇ ਨਹੀਂ ਪਤਾ ਉਹ ਭਾਰਤੀ ਨਾਗਰਿਕਾਂ ਨਾਲ ਕੀ ਇਨਸਾਫ਼ ਕਰੇਗਾ।ਉਨ੍ਹਾਂ ਕਿਹਾ ਕਿ ਦਸਤਾਰ ਪ੍ਰਤੀ ਸਵਾਲ ਉਠਾ ਕੇ ਭਾਰਤੀ ਨਿਆਂ ਪਾਲਿਕਾ ਨੇ ਨਾ-ਸਮਝੀ ਦਾ ਸਬੂਤ ਦਿਤਾ ਹੈ।ਉਨ੍ਹਾਂ ਕਿਹਾ ਕਿ ਦਸਤਾਰ ਸਿੱਖੀ ਦੀ ਪਹਿਚਾਣ ਹੈ। ਜਿਸ ਬਾਰੇ ਕਿਸੇ ਨੂੰ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ।ਉਨ੍ਹਾਂ ਕਿਹਾ ਕਿ ਮੁਗ਼ਲਾਂ ਨਾਲ ਲੋਹਾ ਲੈਣ ਅਤੇ ਅਬਦਾਲੀਆਂ ਪਠਾਣਾਂ ਤੋਂ ਭਾਰਤੀ ਔਰਤਾਂ ਨੂੰ ਛੁਡਵਾ ਕੇ ਘਰੋ-ਘਰੀ ਭੇਜਣ ਵਾਲਿਆਂ ਅਤੇ ਦੇਸ਼ ਦੀ ਆਜ਼ਾਦੀ ਲਈ 87 ਫੀਸਦੀ ਕੁਰਬਾਨੀਆਂ ਦੇਣ ਵਾਲੀ ਕੌਮ ਨੂੰ ਭਰਤ ’ਚ ਬੇਗਾਨਗੀ ਦਾ ਅਹਿਸਾਸ ਕਰਾਇਆ ਜਾਣਾ ਅਫ਼ਸੋਸਨਾਕ ਹੈ ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਹੈਲਮਟ ਪਾਉਣ ਲਈ ਮਜਬੂਰ ਨਾ ਕੀਤਾ ਜਾਵੇ।ਸਿੱਖ ਰਹਿਤ ਮਰਿਆਦਾ ਅਨੁਸਾਰ ਕੇਸਾਂ ਦੀ ਸੰਭਾਲ ਲਈ ਹਰ ਗੁਰਸਿੱੱਖ ਨੂੰ ਦਸਤਾਰ ਸਜਾਉਣੀ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਜੱਜਾਂ ਨੂੰ ਦਸਤਾਰ ਦੀ ਅਹਿਮੀਅਤ ਦਾ ਹੀ ਨਹੀਂ ਪਤਾ ਉਹ ਫ਼ੈਸਲਾ ਕਿਸ ਤਰ੍ਹਾਂ ਕਰਨਗੇ।ਉਨ੍ਹਾਂ ਸਰਕਾਰ ਅਤੇ ਅਦਾਲਤਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਵਾਰ ਵਾਰ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਬੰਦ ਕੀਤਾ ਜਾਵੇ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply