ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੀ ਦਿਨੀਂ ਐਲਾਨਿਆ ਗਿਆ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਆਰਟਸ ਗਰੁੱਪ ਦਾ ਨਤੀਜ਼ਾ 99 ਫ਼ੀਸਦੀ ਰਿਹਾ।ਇਸ ਗਰੁੱਪ ਦੀ ਵਿਦਿਆਰਥਣ ਅਮਨਦੀਪ ਕੌਰ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਨਮਾਨਿਤ ਕੀਤਾ।ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਦੇ ਕਾਮਰਸ ਗਰੁੱਪ ਦਾ ਨਤੀਜ਼ਾ 100 ਫ਼ੀਸਦੀ ਰਿਹਾ, ਜਿਸ ’ਚ ਮਾਨਸੀ ਸ਼ਰਮਾ ਨੇ 94 ਪ੍ਰਤੀਸ਼ਤ ਅੰਕ ਕਰਕੇ ਪਹਿਲਾ ਅਤੇ ਸਾਇੰਸ ਗਰੁੱਪ ਦਾ ਨਤੀਜਾ 92 ਪ੍ਰਤੀਸ਼ਤ ਨਾਲ ਸੁਖਮਨਪ੍ਰੀਤ ਕੌਰ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਸਕੂਲ ਦਾ ਵਧੀਆ ਨਤੀਜ਼ਾ ਮੈਨੇਜਿੰਗ ਕਮੇਟੀ ਅਤੇ ਮਿਹਨਤੀ ਸਟਾਫ਼ ਦੇ ਸਹਿਯੋਗ ਸਦਕਾ ਹੀ ਸੰਭਵ ਹੋਇਆ ਹੈ।ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੇ ਮਾਤਾ-ਪਿਤਾ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …