ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਖਿਡਾਰਣ ਅਰਪਨਦੀਪ ਕੌਰ ਨੇ ਤਾਮਿਲਨਾਡੂ ਵਿਖੇ ਹੋਏ ‘ਜੂਨੀਅਰ ਫੈਂਡਰੇਸ਼ਨ ਕੱਪ’ ਅੰਡਰ-20 ਡਿਸਕਸ ਥ੍ਰੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਵਿਦਿਆਰਥਣ ਜਿਸ ਨੇ ਡਿਸਕਸ ਥਰੋਅ ’ਚ 49.56 ਮੀਟਰ ਦੀ ਦੂਰੀ ਦਾ ਮਾਅਰਕਾ ਲਗਾਉਂਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ।ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਵਿਦਿਆਰਥਣ ਸ੍ਰੀਲੰਕਾ ਵਿਖੇ 3 ਤੋਂ 6 ਮਈ ਤੱਕ ਹੋਣ ਜਾ ਰਹੀ ਜੂਨੀਅਰ ਸੈਫ ਗੇਮਜ਼ ਲਈ ਚੁਣੀ ਗਈ ਹੈ।ਇਸ ਤੋਂ ਇਲਾਵਾ ਵਿਦਿਆਰਥਣ ਅਰਪਨਦੀਪ ਕੌਰ ਜਾਪਾਨ ਵਿਖੇ ਜੂਨੀਅਰ ਏਸ਼ੀਆ ਅਤੇ ਫ਼ਿਨਲੈਂਡ ਵਿਖੇ ਜੂਨੀਅਰ ਵਰਲਡ ਚੈਂਪੀਅਨਸ਼ਿਪ ’ਚ ਆਪਣੇ ਖੇਡ ਦਾ ਪ੍ਰਦਰਸ਼ਨ ਕਰਨ ਲਈ ਜਾ ਰਹੀ ਹੈ।ਇਸ ਮੌਕੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਲਜ ਦੇ ਖੇਡ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਇਸ ਮੌਕੇ ਉਨ੍ਹਾਂ ਉਕਤ ਵਿਦਿਆਰਥਣ ਨੂੰ ਅਗਾਂਹ ਖੇਡੇ ਜਾ ਰਹੇ ਮੁਕਾਬਲੇ ਲਈ ਉਤਸ਼ਾਹਿਤ ਕਰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਬਚਨਪਾਲ ਸਿੰਘ, ਪ੍ਰੋ: ਅਮਨਦੀਪ ਕੌਰ ਆਦਿ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media