ਧੂਰੀ, 26 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੰਨਾਵਾਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਮੁੱਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਕੁੱਲ ਨਤੀਜਾ 92.45% ਰਿਹਾ ਅਤੇ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 395/450, ਸੰਦੀਪ ਕੌਰ ਪੁੱਤਰੀ ਧਰਮਜੀਤ ਸਿੰਘ ਨੇ 374/450 ਅਤੇ ਰਮਨਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਨੇ 361/450 ਅੰਕ ਪ੍ਰਾਪਤ ਕੀਤੇ ਹਨ।ਸਕੂਲ ਮੁੱਖੀ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਪਿੱਛੇ ਇੰਚਾਰਜ ਅਤੇ ਅਧਿਆਪਕ ਸ੍ਰੀ ਦਰਸ਼ਨ ਸਿੰਘ, ਸ੍ਰੀ ਸੁਖਵਿੰਦਰ ਸਿੰਘ, ਸ੍ਰੀਮਤੀ ਰਮਨਦੀਪ ਕੌਰ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਦੀ ਅਣਥੱਕ ਮਿਹਨਤ ਹੈ । ਸਕੂਲ ਮੁੱਖੀ ਵੱਲੋਂ ਸਮੂਹ ਸਟਾਫ ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਤੇ ਉਹਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।ਇਸ ਮੌਕੇ ਕੁਲਵਿੰਦਰ ਸਿੰਘ, ਜਗਸੀਰ ਸਿੰਘ, ਸੁਰਿੰਦਰਪਾਲ, ਦਰਸ਼ਨ ਸਿੰਘ, ਨਵਜੋਤ ਕੌਰ, ਜਸਪ੍ਰੀਤ ਕੌਰ, ਹਰਦੀਪ ਕੌਰ, ਪਰਮਵੀਰ ਕੌਰ, ਗੁਰਪ੍ਰੀਤ ਸਿੰਘ, ਮੀਨੂੰ ਗੁਪਤਾ, ਦਿਪਤੀ ਜੈਨ, ਕਿਰਨਜੀਤ ਕੌਰ, ਸਰਬਜੀਤ ਸਿੰਘ, ਸੁਖਵੀਰ ਸਿੰਘ ਅਤੇ ਪਰਮਜੀਤ ਕੌਰ ਆਦਿ ਹਾਜ਼ਰ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media