Thursday, June 25, 2026

`29ਵੇਂ ਕੌਮੀ ਸੜਕ ਸੁਰੱਖਿਆ ਹਫਤੇ` ਦੇ ਚੌਥੇ ਦਿਨ ਐਨ.ਸੀ.ਸੀ ਕੈਡਿਟਾਂ ਨੇ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

PPN2704201808ਅੰਮ੍ਰਿਤਸਰ, 26 ਅਪ੍ਰੈਲ਼ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ.ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ ਟਰੈਫਿਕ ਗੌਰਵ ਤੂਰਾ ਆਈ.ਪੀ.ਐਸ, ਏ.ਸੀ.ਪੀ ਟ੍ਰੈਫਿਕ ਸਰਬਜੀਤ ਸਿੰਘ ਬਾਜਵਾ ਦੀ ਯੋਗ ਅਗਵਾਈ ਹੇਠ ਟ੍ਰੈਫਿਕ ਪੁਲਿਸ ਵਲੋ ਮਨਾਏ ਜਾ ਰਹੇ “29ਵੇ ਕੌਮੀ ਸੜਕ ਸੁਰੱਖਿਆ ਹਫਤੇ” ਦੇ ਚੌਥੇ ਦਿਨ ਟ੍ਰੈਫਿਕ ਐਜੂਕੇਸ਼ਨ ਸੈਲ ਵਲੋ ਕੀਤੇ ਜਾ ਰਹੇ ਉਪਰਾਲੇ ਤਹਿਤ ਅੱਜ ਐਨ.ਸੀ.ਸੀ ਗਿਆਰਾ ਅਤੇ ਫਸਟ ਬਟਾਲੀਅਨ ਦੇ ਕੈਡਟਿਾਂ ਨੂੰ ਨਾਲ ਲੈ ਕੇ ਵੱਖ-ਵੱਖ ਚੌਕਾਂ ਵਿੱਚ ਆਮ ਪਬਲਿਕ ਨੂੰ ਜੈਬਰਾ ਲਾਈਨ ਤੋ ਪਿੱਛੇ ਵਾਹਣ ਰੋਕਣ ਅਤੇ ਹੈਲਮੈਂਟ ਤੇ ਸੀਟ ਬੈਲਟ ਪਾਉਣ ਸਬੰਧੀ ਜਾਗਰੂਕ ਕੀਤਾ।ਇਸ ਤੋ ਇਲਾਵਾ ਡੀ.ਏ.ਵੀ ਪੁਲਿਸ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਸੜਕ ਸੁਰੱਖਿਆ ਸਬੰਧੀ ਇੱਕ ਸੈਮੀਨਰ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੂੰ ਟੈ੍ਰਫਿਕ ਨਿਯਮਾਂ ਸਬੰਧੀ ਜਾਣੂ ਕਰਾਇਆ ਤੇ ਹਾਦਸਿਆਂ ਤੋ ਬਚਣ ਲਈ ਜਾਗਰੂਕ ਕੀਤਾ ਗਿਆ।ਇਸ ਦੇ ਇਲਾਵਾ 108 ਐਬੂਲੈਂਸ ਸੇਵਾ ਨਾਲ ਮਿਲ ਕੇ ਰੇਲਵੇ ਸ਼ਟੇਸ਼ਨ ਵਿਖੇ ਆਟੋ ਤੇ ਟੈਕਸੀ ਡਰਾਈਵਰਾਂ ਨੂੰ ਫਸਟ-ਏਡ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਮੋਕੇ ਪਰਮਜੀਤ ਸਿੰਘ ਐਸ.ਆਈ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ, ਐਚ.ਸੀ ਸਲਵੰਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਤੇ ਟ੍ਰੈਫਿਕ ਮਾਰਸ਼ਲ ਸੁਰਿੰਦਰਪਾਲ ਸਿੰਘ ਤੇ 108 ਤੋ ਜਸਵਿੰਦਰ ਸਿੰਘ ਹਾਜਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply