ਸਮਰਾਲਾ 27 ਅਪ੍ਰੈਲ (ਪੰਜਾਬ ਪੋਸਟ- ਕੰਗ) – ਅਕਾਲੀ ਦਲ ਨੂੰ ਦੋ ਵਾਰ ਸੱਤਾ ਦੀ ਚਾਬੀ ਸੌਂਪਣ ’ਚ ਅਨੁਸੂਚਿਤ ਤੇ ਪੱਛੜੇ ਵਰਗ ਦੇ ਆਉਂਦੇ ਸਮੁੱਚੇ ਭਾਈਚਾਰੇ ਦਾ ਸਭ ਤੋਂ ਅਹਿਮ ਯੋਗਦਾਨ ਰਿਹਾ ਹੈ।ਸਰਬਜੀਤ ਸਿੰਘ ਪਪੜੌਦੀ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਅਕਾਲੀ ਦਲ ਇੱਕੋ ਇੱਕ ਇਹੋ ਜਿਹੀ ਪਾਰਟੀ ਹੈ ਜਿਸ ਨੇ ਆਪਣੇ ਸ਼ਾਸ਼ਨ ਕਾਲ ਦੌਰਾਨ ਜਿਹੜੇ ਵਾਅਦੇ ਇਨ੍ਹਾਂ ਭਾਈਚਾਰਿਆਂ ਨਾਲ ਕੀਤੇ ਉਨ੍ਹਾਂ ਤੋਂ ਵੱਧ ਕੇ ਹੀ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਵਾਈਆਂ ,ਜਦਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਗਰੀਬ ਵਿਰੋਧੀ ਨੀਤੀਆਂ ਨੇ ਦਲਿਤ ਗਰੀਬ ਵਰਗ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ।ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹੀ ਗਰੀਬਾਂ ਤੇ ਪੱਛੜੇ ਵਰਗਾਂ ਦੀ ਬਾਂਹ ਫੜ੍ਹੀ ਹੈ ਤੇ ਉਨ੍ਹਾਂ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੁਆਰਾ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੂੰ ਬੰਦ ਕਰਕੇ ਲੋਕ ਵਿਰੋਧੀ ਪਾਰਟੀ ਹੋਣ ਦਾ ਸਬੂਤ ਦੇ ਰਹੀ ਹੈ।ਜਿਸ ਦੀ ਮਿਸਾਲ ਲੋਕਾਂ ਦੇ ਸਾਹਮਣੇ ਹੈ।ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਦੇ ਟਿਊਬਵੈਲ `ਤੇ ਮੀਟਰ ਲਗਾਏ ਜਾ ਰਹੇ ਹਨ ਅਤੇ ਦਲਿਤਾਂ ਦੇ ਬਿਜਲੀ ਯੂਨਿਟ ਮਾਫ ਨਾ ਕਰਕੇ ਉਨ੍ਹਾਂ ਨੂੰ ਵੱਡੇ ਬਿਲ ਭੇਜੇ ਜਾ ਰਹੇ ਹਨ।ਜਿਸ ਕਾਰਨ ਪੰਜਾਬ ਦੇ ਕਿਸਾਨ ਅਤੇ ਦਲਿਤ ਭਾਈਚਾਰੇ ਵਿੱਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਗਠਜੋੜ ਨੇ ਹਮੇਸ਼ਾਂ ਹੀ ਪੰਜਾਬੀਆਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਸੰਘਰਸ਼ ਕੀਤਾ ਹੈ ਅਤੇ ਅੱਗੇ ਤੋਂ ਵੀ ਇਹ ਗੱਠਜੋੜ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਲੜ੍ਹਾਈ ਲੜ੍ਹਦੇ ਰਹਿਣਗੇ।ਇਸ ਮੌਕੇ ਗੁਰਮੀਤ ਸਿੰਘ ਢੀਂਡਸਾ, ਫਤਿਹ ਸਿੰਘ, ਮਨਜੀਤ ਸਿੰਘ ਮਦਨੀਪੁਰ, ਹਰਜਿੰਦਰ ਸਿੰਘ ਰਾਜੇਵਾਲ ਜੱਟਾ, ਅਵਤਾਰ ਸਿੰਘ ਐਮ.ਸੀ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਆਦਿ ਸ਼ਾਮਿਲ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media