Monday, December 23, 2024

ਜਿਲ੍ਹਾ ਅਤੇ ਸ਼ੈਸਨ ਜੱਜ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ PPN2704201820ਗਿਆ।ਇਸ ਮੌਕੇ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ ਹਵਾਲਾਤੀਆਂ ਦੇ ਚੱਲਦੇ ਕੇਸਾਂ ਵਿੱਚ ਵਕੀਲ ਨਹੀਂ ਹਨ, ਉਹਨਾਂ ਸਾਰੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਉਨ੍ਹਾਂ ਨੇ ਹਵਾਲਾਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਜੇਲ੍ਹ ਦਾ ਨਿਰੀਖਣ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply