ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਪੀ.ਐਸ ਸਕੂਲ ਵਲੋਂ 12 ਸਾਲ ਤੋਂ ਘੱਟ ਉਮਰ ਗਰੁੱਪ ਦੇ ਵਿਦਿਆਰਥੀਆਂ ਦਾ ਟੀ-10 ਟੂਰਨਾਮੈਂਟ ਕਰਵਾਇਆ ਗਿਆ।ਜਿਸ ਦੌਰਾਨ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਟੀਮ ਨੇ ਡੀ.ਪੀ.ਐਸ ਸਕੂਲ ਦੀ ਟੀਮ ਨੂੰ ਹਰਾ ਕੇ ਫਾਈਨਲ `ਚ ਆਪਣੀ ਜਗਾ ਬਣਾਈ ਅਤੇ ਰਯਾਨ ਇੰਟਰਨੈਸ਼ਨਲ ਸਕੂਲ ਨਾਲ ਹੋਏ ਫਾਈਨਲ ਮੈਚ ਵਿੱਚ ਜਿੱਤ ਹਾਸਲ ਕਰ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ।ਸਕੂਲ ਦੀ ਇਸ ਜੇਤੂ ਟੀਮ ਵਿੱਚ ਸ਼ਿਵਾਂਸ਼ ਸੂਰੀ, ਆਦਿਤਿਆ ਸ਼ਰਮਾ, ਰੂਹਾਨ ਭਾਸਕਰ, ਯਥਾਰਥ ਮਹਾਜਨ, ਲਾਵੰਨਿਆ ਸਹਿਗਲ, ਮਾਧਵ ਪ੍ਰਤਾਪ ਸਿੰਘ, ਮਾਨਿਕ ਰਾਓ, ਅੰਸ਼ਦੀਪ ਸਿੰਘ, ਜਿਗਿਆਸੂ ਸ਼ਰਮਾ, ਰਿਧਮਨ ਸ਼ਰਮਾ, ਸਹਿਜਪ੍ਰੀਤ ਸਿੰਘ, ਸਾਤਵਿਕ ਖੰਨਾ, ਵਯੋਮ ਮਹਿਰਾ, ਜੈ ਕੁਮਾਰ, ਮੰਨਨ ਸ਼ਰਮਾ, ਧੈਰਯ ਅਤੇ ਪ੍ਰਥਮ ਨੇ ਆਪਣੀ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕੀਤਾ।
ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਜਿੱਤ ਵਿਦਿਆਰਥੀਆਂ ਦੀ ਸਖਤ ਮਿਹਨਤ ਦਾ ਨਤੀਜਾ ਹੈ।ਉਨਾਂ ਕਿਹਾ ਕਿ ਨਿਸ਼ਾਨਾ ਹਾਸਲ ਕਰਨ ਲਈ ਕੀਤੇ ਲਗਾਤਾਰ ਯਤਨ ਸਫਲਤਾ ਦੀ ਮੰਜ਼ਿਲ ਤੱਕ ਪਹੁੰਚਾਉਂਦੇ ਹਨ, ਇਸ ਲਈ ਹਰ ਵਿਅਕਤੀ ਨੂੰ ਜੀਵਨ ਵਿੱਚ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ।ਪਿੰਸੀਪਲ ਅੰਜ਼ਨਾ ਨੇ ਆਸ ਪ੍ਰਗਟਾਈ ਕਿ ਸਕੂਲ ਦੇ ਬੱਚੇ ਭਵਿੱਖ ਵਿੱਚ ਵੀ ਇਸੇ ਤਰਾਂ ਅਹਿਮ ਪੁਜੀਸ਼ਨਾਂ ਹਾਸਲ ਕਰ ਕੇ ਸਕੂਲ ਦਾ ਨਾਮ ਰੋਸ਼ਨ ਕਰਨਗੇ।ਉਨਾਂ ਯਕੀਨ ਦਿਵਾਇਆ ਕਿ ਸਕੂਲ ਵਲੋਂ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
Check Also
ਸੰਤ ਬਾਬਾ ਅਤਰ ਸਿੰਘ ਜੀ ਮੈਡੀਕਲ ਕਾਲਜ਼ ਤੇ ਹਸਪਤਾਲ ਦੀ ਬਿਲਡਿੰਗ ਦੇ ਉਸਾਰੀ ਕਾਰਜ਼ ਸ਼ੁਰੂ
ਮਸਤੂਆਣਾ ਸਾਹਿਬ ਵਿਖੇ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਰੋਸ ਧਰਨੇ ਨੂੰ ਕੀਤਾ ਸਮਾਪਤ ਸੰਗਰੂਰ, …