ਧੂਰੀ, 28 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਆਰੀਆ ਕਾਲਜ ਦੀਆਂ ਚੰਗੇ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਆਰੀਆ ਸਮਾਜ ਦੇ ਪ੍ਰਧਾਨ ਵਰਿੰਦਰ ਕੁਮਾਰ ਨੇ ਵਧਾਈ ਦਿੱਤੀ।ਕਾਲਜ ਮੈਨੇਜਮੈਂਟ ਦੇ ਪ੍ਰਧਾਨ ਵਾਸਦੇਵ ਆਰੀਆ, ਕਾਰਜਕਾਰੀ ਪ੍ਰਧਾਨ ਪ੍ਰਹਿਲਾਦ, ਮੈਨੇਜਰ ਪਵਨ ਕੁਮਾਰ ਗਰਗ, ਕਾਲਜ ਇੰਚਾਰਜ ਰਿਚਾ ਗੋਇਲ ਅਤੇ ਕਾਲਜ ਸਟਾਫ ਵੱਲੋਂ ਪ੍ਰੀਖਿਆ ਵਿਚੋਂ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਆਰਟਸ ਗਰੁੱਪ ਦੀ ਨਤਾਸ਼ਾ ਨੇ ਪਹਿਲਾ ਸਥਾਨ, ਸਿਮਰਨ ਕੌਰ ਨੇ ਦੂਜਾ ਸਥਾਨ, ਕਾਮਰਸ ਗਰੁੱਪ ਵਿੱਚੋਂ ਅਰਸ਼ਦੀਪ ਨੇ ਪਹਿਲਾ ਸਥਾਨ, ਖੁਸ਼ਪ੍ਰੀਤ ਨੇ ਦੂਜਾ ਸਥਾਨ, ਸਾਇੰਸ ਗਰੁੱਪ ਵਿੱਚ ਤਰਨਪ੍ਰੀਤ ਨੇ ਪਹਿਲਾ ਸਥਾਨ ਅਤੇ ਪਰਮਿੰਦਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਬੰਧਕਾਂ ਨੇ ਵਿਦਿਆਰਥਣਾਂ ਦੇ ਨਾਲ-ਨਾਲ ਕਾਲਜ ਸਟਾਫ ਨੂੰ ਸ਼ੂਭਕਾਮਨਾਵਾਂ ਦਿੱਤੀਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …